Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 20

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 20 ਮਈ 2027

ਵੀਰਵਾਰ · ਆਮ ਸਮੇਂ ਦਾ ਸੱਤਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ ਸੱਤਵੇਂ ਹਫ਼ਤੇ ਦਾ ਵੀਰਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸਿਏਨਾ ਦੇ ਸੰਤ ਬਰਨਾਰਡੀਨ, ਪਾਦਰੀ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਇਸ ਅਨੁਵਾਦ ਵਿੱਚ ਨਹੀਂ

ਜਵਾਬੀ ਭਜਨ

ਜ਼ਬੂ 1:1–4, 6

1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ! 2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ। 3ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ। 4ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ। 6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।

ਇੰਜੀਲ

ਮਰਕੁ 9:41–50

41ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ। 42ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ! 43ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ। 44ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ। 45ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। 46ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ। 47ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। 48ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ। 49ਕਿਉਂਕਿ ਹਰ ਇੱਕ ਜਨ ਅੱਗ ਨਾਲ ਸਲੂਣਾ ਕੀਤਾ ਜਾਵੇਗਾ। 50ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮੇਲ-ਮਿਲਾਪ ਰੱਖੋ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ