Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 20

ਆਰਥੋਡਾਕਸ ਕੈਲੰਡਰ · 7 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 20 ਮਈ 2027

ਵੀਰਵਾਰ · ਪਾਸਕਾ ਦਾ ਤੀਜਾ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Commemoration of the Apparition of the Sign of the Precious Cross Over Jerusalem in 351 AD

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 8:26–39

26ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ। 27ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ। 28ਉਹ ਮੁੜਿਆ ਜਾਂਦਾ ਅਤੇ ਆਪਣੇ ਰੱਥ ਵਿੱਚ ਬੈਠਾ ਹੋਇਆ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ। 29ਤਦ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ। 30ਫ਼ਿਲਿਪੁੱਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਪੜਦੇ ਹੋ ਸਮਝਦੇ ਵੀ ਹੋ? 31ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ। 32ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ! 33ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ। 34ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ? 35ਤਦ ਫ਼ਿਲਿਪੁੱਸ ਨੇ ਆਪਣਾ ਮੂੰਹ ਖੋਲਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰਕੇ ਯਿਸੂ ਦੀ ਖੁਸ਼ਖਬਰੀ ਉਸ ਨੂੰ ਸੁਣਾਈ। 36ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ? 37ਫ਼ਿਲਿਪੁੱਸ ਨੇ ਕਿਹਾ, “ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।” 38ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ। 39ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ।

ਇੰਜੀਲ

ਯੂਹ 6:40–44

40ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।” 41ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।” 42ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’” 43ਪਰ ਯਿਸੂ ਨੇ ਕਿਹਾ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ। 44ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 7 ਸਿਵਲ ਕੈਲੰਡਰ ਦਾ ਮਈ 20 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ