ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 21
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 21 ਮਈ 2027
ਸ਼ੁੱਕਰਵਾਰ · ਆਮ ਸਮੇਂ ਦਾ ਸੱਤਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਸੱਤਵੇਂ ਹਫ਼ਤੇ ਦਾ ਸ਼ੁੱਕਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਕ੍ਰਿਸਟੋਫ਼ਰ ਮਾਗਾਯਾਨੇਸ ਅਤੇ ਸਾਥੀ, ਸ਼ਹੀਦ · ਇੱਛਿਕ ਯਾਦਗਾਰੀ ਦਿਨ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
ਜ਼ਬੂ 119:12, 16, 18, 27, 34–35
12ਹੇ ਯਹੋਵਾਹ, ਤੂੰ ਮੁਬਾਰਕ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ! 16ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ, ਮੈਂ ਤੇਰੇ ਬਚਨ ਨੂੰ ਨਹੀਂ ਵਿਸਰਾਂਗਾ। 18ਮੇਰੀਆਂ ਅੱਖਾਂ ਖੋਲ੍ਹ, ਕਿ ਮੈਂ ਤੇਰੀ ਬਿਵਸਥਾ ਦੀਆਂ ਅਚਰਜ਼ ਗੱਲਾਂ ਨੂੰ ਵੇਖਾਂ! 27ਆਪਣੇ ਫ਼ਰਮਾਨਾਂ ਦਾ ਰਾਹ ਮੈਨੂੰ ਸਮਝਾ, ਤਾਂ ਮੈਂ ਤੇਰੇ ਅਚਰਜ਼ ਸਿਖਿਆਵਾਂ ਉੱਤੇ ਧਿਆਨ ਲਾਵਾਂਗਾ। 34ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ। 35ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ!
ਇੰਜੀਲ
1ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚੇ ਅਤੇ ਬਹੁਤ ਲੋਕ ਉਨ੍ਹਾ ਦੇ ਕੋਲ ਫੇਰ ਆਣ ਇਕੱਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ। 2ਫ਼ਰੀਸੀਆਂ ਨੇ ਕੋਲ ਆ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ? 3ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਇਸ ਬਾਰੇ ਕੀ ਹੁਕਮ ਦਿੱਤਾ? 4ਉਹ ਬੋਲੇ, ਮੂਸਾ ਨੇ ਤਾਂ ਸਾਨੂੰ ਇਜ਼ਾਜਤ ਦਿੱਤੀ ਹੈ, ਜੋ ਆਦਮੀ ਤਿਆਗ ਪੱਤਰ ਲਿਖ ਕੇ ਤਿਆਗ ਦੇਵੇ। 5ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖ਼ਤ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿਖਿਆ। 6ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ। 7ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। 8ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। 9ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ। 10ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਬਾਰੇ ਪ੍ਰਭੂ ਨੂੰ ਫਿਰ ਪੁੱਛਿਆ। 11ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਵਿਭਚਾਰ ਕਰਦਾ ਹੈ। 12ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ।
ਅੱਜ ਦੇ ਸੰਤ
- ਸੰਤ ਕ੍ਰਿਸਟੋਫ਼ਰ ਮਾਗਾਯਾਨੇਸ ਅਤੇ ਸਾਥੀ, ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ