Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 22

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 22 ਮਈ 2027

ਸ਼ਨੀਵਾਰ · ਆਮ ਸਮੇਂ ਦਾ ਸੱਤਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ ਸੱਤਵੇਂ ਹਫ਼ਤੇ ਦਾ ਸ਼ਨੀਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਕਾਸ਼ੀਆ ਦੀ ਸੰਤ ਰੀਟਾ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਇਸ ਅਨੁਵਾਦ ਵਿੱਚ ਨਹੀਂ

ਜਵਾਬੀ ਭਜਨ

ਜ਼ਬੂ 103:13–18

13ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ। 14ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਕਿ ਅਸੀਂ ਮਿੱਟੀ ਹੀ ਹਾਂ। 15ਇਨਸਾਨ ਦੀ ਉਮਰ ਘਾਹ ਜਿੰਨੀ ਹੈ, ਮੈਦਾਨ ਦੇ ਫੁੱਲ ਵਾਂਗੂੰ ਉਹ ਟਹਿਕਦਾ ਹੈ, 16ਜਦ ਵਾਯੂ ਉਹ ਦੇ ਉੱਤੇ ਵਗਦੀ ਹੈ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ। 17ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ, 18ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ।

ਇੰਜੀਲ

ਮਰਕੁ 10:13–16

13ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ। 14ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ। 15ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ। 16ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ