ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 22
ਆਰਥੋਡਾਕਸ ਕੈਲੰਡਰ · 9 ਮਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 22 ਮਈ 2027
ਸ਼ਨੀਵਾਰ · ਪਾਸਕਾ ਦਾ ਤੀਜਾ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
Prophet Isaiah (8th C BC)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ: ਇੰਜੀਲ (ਸੰਤ ਨਿਕੋਲਸ ਲਈ)
1ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ। 2ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ। 3ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ। 4ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ। 5ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।” 6ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ। 7ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ। 8ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ। 9ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।
ਪੱਤ੍ਰੀ
19ਫੇਰ ਉਹ ਕਈ ਦਿਨ ਦੰਮਿਸ਼ਕ ਵਿੱਚ ਚੇਲਿਆਂ ਦੇ ਨਾਲ ਰਿਹਾ। 20ਅਤੇ ਉਹ ਤੁਰੰਤ ਪ੍ਰਾਰਥਨਾ ਘਰਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਜੋ ਉਹ ਪਰਮੇਸ਼ੁਰ ਦਾ ਪੁੱਤਰ ਹੈ। 21ਅਤੇ ਸਭ ਸੁਣਨ ਵਾਲੇ ਅਚਰਜ਼ ਹੋ ਕੇ ਬੋਲੇ, ਕੀ ਇਹ ਉਹ ਹੀ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਨੂੰ ਬਰਬਾਦ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਇੱਥੇ ਆਇਆ ਸੀ ਕਿ ਉਨ੍ਹਾਂ ਨੂੰ ਬੰਨੇ ਅਤੇ ਮੁੱਖ ਜਾਜਕਾਂ ਦੇ ਅੱਗੇ ਲੈ ਜਾਵੇ? 22ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਮਸੀਹ ਇਹ ਹੀ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸ਼ਕ ਵਿੱਚ ਰਹਿੰਦੇ ਸਨ। 23ਜਦੋਂ ਬਹੁਤ ਦਿਨ ਬੀਤ ਗਏ ਤਾਂ ਯਹੂਦੀਆਂ ਨੇ ਉਹ ਨੂੰ ਮਾਰਨ ਦੀ ਯੋਜਨਾ ਬਣਾਈ। 24ਪਰ ਉਨ੍ਹਾਂ ਦੀ ਯੋਜਨਾਂ ਸੌਲੁਸ ਨੂੰ ਪਤਾ ਲੱਗ ਗਈ ਅਤੇ ਉਨਾਂ ਨੇ ਰਾਤ-ਦਿਨ ਦਰਵਾਜਿਆਂ ਦੀ ਵੀ ਰਾਖੀ ਕੀਤੀ ਕਿ ਉਹ ਨੂੰ ਮਾਰ ਸੁੱਟਣ। 25ਪਰ ਉਹ ਦੇ ਚੇਲਿਆਂ ਨੇ ਰਾਤ ਦੇ ਸਮੇਂ ਉਹ ਨੂੰ ਟੋਕਰੇ ਵਿੱਚ ਬਿਠਾ ਕੇ ਸ਼ਹਿਰਪਨਾਹ ਦੇ ਉੱਪਰੋਂ ਉਤਾਰ ਦਿੱਤਾ। 26ਜਦੋਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਯਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਨਾਂ ਨੂੰ ਵਿਸ਼ਵਾਸ ਨਹੀਂ ਸੀ ਕਿ ਉਹ ਵੀ ਚੇਲਾ ਹੈ। 27ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ। 28ਤਦ ਉਹ ਉਨ੍ਹਾਂ ਦੇ ਨਾਲ ਯਰੂਸ਼ਲਮ ਵਿੱਚ ਆਉਂਦਾ ਜਾਂਦਾ ਰਿਹਾ। 29ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ। 30ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ। 31ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ।
ਪੱਤ੍ਰੀ (ਸੰਤ ਨਿਕੋਲਸ ਲਈ)
17ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ। 18ਸਾਡੇ ਲਈ ਪ੍ਰਾਰਥਨਾ ਕਰੋ, ਕਿਉਂ ਜੋ ਸਾਨੂੰ ਵਿਸ਼ਵਾਸ ਹੈ ਕਿ ਸਾਡਾ ਵਿਵੇਕ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ। 19ਅਤੇ ਮੈਂ ਹੋਰ ਵੀ ਮਿੰਨਤ ਨਾਲ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਕਰੋ ਤਾਂ ਜੋ ਮੈਂ ਤੁਹਾਡੇ ਕੋਲ ਮੁੜ ਛੇਤੀ ਪੁਚਾਇਆ ਜਾਂਵਾਂ। 20ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ 21ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ।
ਇੰਜੀਲ
17ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ। 18ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ। 19ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ। 20ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ। 21ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ। 22ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ। 23ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ। 24ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ। 25ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।” 26ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ। 27ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ। 16:1ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ। 2ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
ਇੰਜੀਲ (ਸੰਤ ਨਿਕੋਲਸ ਲਈ)
17ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। 18ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। 19ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ। 20ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ। 21ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ। ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ। 22ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ। 23ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 9 ਸਿਵਲ ਕੈਲੰਡਰ ਦਾ ਮਈ 22 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ