Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 23

ਆਰਥੋਡਾਕਸ ਕੈਲੰਡਰ · 10 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 23 ਮਈ 2027

ਐਤਵਾਰ · ਸੁਰ 3

ਤਿਉਹਾਰ ਅਤੇ ਸੰਤ

ਪਾਸਕਾ ਦਾ ਚੌਥਾ ਐਤਵਾਰ

ਅਧਰੰਗੀ ਦਾ ਐਤਵਾਰ

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

1 ਯੂਹ 3:21–4:6

21ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ। 22ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ। 23ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ। 24ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ। 4:1ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ। 2ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ। 3ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ। 4ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ। 5ਉਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰਕ ਗੱਲਾਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ। 6ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ।

ਸ਼ਾਮ ਦੀ ਪ੍ਰਾਰਥਨਾ: ਪਾਠ

1 ਯੂਹ 4:11–16

11ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ। 12ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ। 13ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੇ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ। 14ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ। 15ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ। 16ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ

1 ਯੂਹ 4:20–5:5

20ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ। 21ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ। 5:1ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ। 2ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ। 3ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ। 4ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ। 5ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ?

ਸਵੇਰ ਦੀ ਪ੍ਰਾਰਥਨਾ ਦੀ ਚੌਥੀ ਇੰਜੀਲ

ਲੂਕਾ 24:1–12

1ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਉਹ ਸੁਗੰਧਾਂ ਨੂੰ ਜਿਹੜੀਆਂ ਉਨ੍ਹਾਂ ਤਿਆਰ ਕੀਤੀਆਂ ਸਨ, ਲੈ ਕੇ ਕਬਰ ਉੱਤੇ ਆਈਆਂ। 2ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰ ਦੇ ਮੂੰਹ ਤੋਂ ਹਟਿਆ ਵੇਖਿਆ। 3ਅਤੇ ਅੰਦਰ ਜਾ ਕੇ ਪ੍ਰਭੂ ਯਿਸੂ ਦੀ ਲੋਥ ਨਾ ਪਾਈ। 4ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ। 5ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ? 6ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ, 7ਕਿ ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ। 8ਤਦ ਉਨ੍ਹਾਂ ਨੂੰ ਯਿਸੂ ਦੀਆਂ ਗੱਲਾਂ ਯਾਦ ਆਈਆਂ। 9ਅਤੇ ਕਬਰ ਤੋਂ ਵਾਪਸ ਆ ਕੇ ਉਹਨਾਂ ਨੇ ਇਹ ਸਾਰੀਆਂ ਗੱਲਾਂ ਉਨ੍ਹਾਂ ਗਿਆਰ੍ਹਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸ ਦਿੱਤੀਆਂ। 10ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਤੇ ਉਨ੍ਹਾਂ ਦੇ ਨਾਲ ਦੀਆਂ ਹੋਰ ਔਰਤਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ। 11ਅਤੇ ਇਹ ਗੱਲਾਂ ਉਨ੍ਹਾਂ ਨੂੰ ਕਹਾਣੀਆਂ ਵਾਂਗੂੰ ਮਲੂਮ ਹੋਈਆਂ ਅਤੇ ਉਨ੍ਹਾਂ ਨੇ ਉਹਨਾਂ ਦਾ ਸੱਚ ਨਾ ਮੰਨਿਆ। 12ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ਼ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।

ਪੱਤ੍ਰੀ

ਰਸੂਲਾਂ 9:32–42

32ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਫਿਰਦਾ-ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ। 33ਅਤੇ ਉੱਥੇ ਐਨਿਯਾਸ ਨਾਮ ਦਾ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠ ਸਾਲਾਂ ਤੋਂ ਅਧਰੰਗ ਦੀ ਬਿਮਾਰੀ ਕਰਕੇ ਮੰਜੇ ਉੱਤੇ ਪਿਆ ਹੋਇਆ ਸੀ। 34ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ, ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ! 35ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੂ ਦੀ ਵੱਲ ਫਿਰੇ। 36ਯਾਪਾ ਵਿੱਚ ਤਬਿਥਾ ਨਾਮ ਦੀ ਅਰਥਾਤ ਦੋਰਕਸ ਇੱਕ ਚੇਲੀ ਸੀ ਜਿਸ ਦਾ ਅਰਥ ਹਰਨੀ ਹੈ। ਇਹ ਔਰਤ ਭਲੇ ਕੰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ। 37ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਇਸਨਾਨ ਕਰਵਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ। 38ਅਤੇ ਇਸ ਲਈ ਲੁੱਦਾ, ਜੋ ਯਾਪਾ ਦੇ ਨੇੜੇ ਸੀ, ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਜੋ ਸਾਡੇ ਕੋਲ ਆਉਣ ਵਿੱਚ ਦੇਰ ਨਾ ਕਰਿਓ। 39ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ। 40ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ! 41ਉਹ ਨੇ ਹੱਥ ਫੜ੍ਹ ਕੇ ਉਸ ਨੂੰ ਉੱਠਾਇਆ, ਸੰਤਾਂ ਅਤੇ ਵਿਧਵਾ ਔਰਤਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜਿਉਂਦੀ ਹਾਜ਼ਰ ਕੀਤਾ। 42ਇਹ ਗੱਲ ਸਾਰੇ ਯਾਪਾ ਵਿੱਚ ਉਜਾਗਰ ਹੋ ਗਈ ਅਤੇ ਬਹੁਤਿਆਂ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ।

ਪੱਤ੍ਰੀ (ਸੰਤ ਸ਼ਮਊਨ ਲਈ)

1 ਕੁਰਿੰਥੀ 4:9–16

9ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ। 10ਅਸੀਂ ਮਸੀਹ ਦੇ ਲਈ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ। ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ। ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ। 11ਇਸ ਘੜੀ ਤੱਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ। 12ਅਤੇ ਆਪਣੇ ਹੱਥਾਂ ਨਾਲ ਕੰਮ-ਧੰਦੇ ਕਰ ਕੇ ਮਿਹਨਤ ਕਰਦੇ ਹਾਂ। ਅਸੀਂ ਗਾਲਾਂ ਖਾ ਕੇ ਬਰਕਤ ਦਿੰਦੇ ਹਾਂ। ਜਦੋਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ। 13ਜਦ ਸਾਡੀ ਨਿੰਦਿਆ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੱਕ ਸੰਸਾਰ ਦੇ ਕੂੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਕੂੜਾ ਕਰਕਟ ਬਣੇ ਹੋਏ ਹਾਂ। 14ਮੈਂ ਇਹ ਗੱਲਾਂ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਦੀ ਤਰ੍ਹਾਂ ਸਮਝਾਉਣ ਲਈ ਲਿਖਦਾ ਹਾਂ। 15ਭਾਵੇਂ ਹੀ ਮਸੀਹ ਵਿੱਚ ਦਸ ਹਜ਼ਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੋ ਮਸੀਹ ਯਿਸੂ ਵਿੱਚ ਖੁਸ਼ਖਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ। 16ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀ ਰੀਸ ਕਰੋ।

ਇੰਜੀਲ

ਯੂਹ 5:1–15

1ਇਸ ਤੋਂ ਬਾਅਦ ਯਿਸੂ ਇੱਕ ਖ਼ਾਸ ਯਹੂਦੀਆਂ ਤਿਉਹਾਰ ਲਈ ਯਰੂਸ਼ਲਮ ਗਿਆ। 2ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ। 3ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ। 4ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ। 5ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ, ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ। 6ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?” 7ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।” 8ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।” 9ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ। 10ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।” 11ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ,” ਉਸ ਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਚਲ ਫਿਰ।” 12ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ?” 13ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ। 14ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।” 15ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ।

ਇੰਜੀਲ (ਸੰਤ ਸ਼ਮਊਨ ਲਈ)

ਮੱਤੀ 13:54–58

54ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ? 55ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ? 56ਅਤੇ ਉਹ ਦੀਆਂ ਸਾਰੀਆਂ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ? 57ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ। 58ਅਤੇ ਉਸ ਨੇ ਉਨ੍ਹਾਂ ਦੇ ਅਵਿਸ਼ਵਾਸ ਦੇ ਕਾਰਨ ਉੱਥੇ ਬਹੁਤ ਅਚਰਜ਼ ਕੰਮ ਨਹੀਂ ਕੀਤੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 10 ਸਿਵਲ ਕੈਲੰਡਰ ਦਾ ਮਈ 23 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ