ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 24
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 24 ਮਈ 2027
ਸੋਮਵਾਰ · ਆਮ ਸਮੇਂ ਦਾ ਅੱਠਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਅੱਠਵੇਂ ਹਫ਼ਤੇ ਦਾ ਸੋਮਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
1ਦਾਊਦ ਦਾ ਭਜਨ। ਮਸ਼ਕੀਲ। ਧੰਨ ਹੈ ਉਹ ਜਿਸ ਦਾ ਅਪਰਾਧ ਮਾਫ਼ ਹੋ ਗਿਆ, ਜਿਸ ਦਾ ਪਾਪ ਢੱਕਿਆ ਹੋਇਆ ਹੈ। 2ਧੰਨ ਹੈ ਉਹ ਮਨੁੱਖ ਜਿਸ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਸ ਦੇ ਆਤਮਾ ਵਿੱਚ ਕਪਟ ਨਹੀਂ। 5ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ। ਸਲਹ। 6ਇਸ ਕਰਕੇ ਹਰ ਇੱਕ ਸੰਤ ਦੁੱਖ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ-ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, ਤਾਂ ਓਹ ਉਸ ਤੱਕ ਕਦੇ ਨਹੀਂ ਪਹੁੰਚਣਗੇ। 7ਤੂੰ ਮੇਰੇ ਲੁੱਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ। ਸਲਹ।
ਇੰਜੀਲ
17ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? 18ਯਿਸੂ ਨੇ ਉਹ ਨੂੰ ਆਖਿਆ, ਤੂੰ ਮੈਨੂੰ ਉੱਤਮ ਕਿਉਂ ਕਹਿੰਦਾ ਹੈਂ? ਉੱਤਮ ਕੋਈ ਨਹੀਂ, ਪਰ ਕੇਵਲ ਇੱਕੋ ਪਰਮੇਸ਼ੁਰ। 19ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ। 20ਉਸ ਨੇ ਉਹ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਚਪਨ ਤੋਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ। 21ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ। 22ਪਰ ਇਸ ਗੱਲ ਤੋਂ ਉਸ ਦੇ ਚਿਹਰੇ ਤੇ ਉਦਾਸੀ ਛਾ ਗਈ ਅਤੇ ਉਹ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਧਨਵਾਨ ਸੀ। 23ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ! 24ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ! 25ਪਰਮੇਸ਼ੁਰ ਦੇ ਰਾਜ ਵਿੱਚ ਧਨਵਾਨ ਦੇ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ। 26ਉਹ ਬਹੁਤ ਹੀ ਹੈਰਾਨ ਹੋ ਕੇ ਆਪੋ ਵਿੱਚ ਕਹਿਣ ਲੱਗੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ? 27ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ