ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 24
ਆਰਥੋਡਾਕਸ ਕੈਲੰਡਰ · 11 ਮਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 24 ਮਈ 2027
ਸੋਮਵਾਰ · ਪਾਸਕਾ ਦਾ ਚੌਥਾ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Hieromartyr Mocius the Presbyter of Amphipolis in Macedonia († c.295)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
31ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ। 32ਧਰਮੀ ਦੇ ਬੁੱਲ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਪੁੱਠੀਆਂ ਗੱਲਾਂ ਬੋਲਦਾ ਹੈ। 11:1ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ। 2ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ। 3ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ। 4ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ। 5ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ। 6ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ। 7ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ। 8ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ। 9ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ। 10ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ! 11ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ। 12ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਸਵੇਰ ਦੀ ਪ੍ਰਾਰਥਨਾ: ਇੰਜੀਲ
1ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ। 2ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ। 3ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ। 4ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ। 5ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।” 6ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ। 7ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ। 8ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ। 9ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।
ਪੱਤ੍ਰੀ
1ਕੈਸਰਿਯਾ ਵਿੱਚ ਕੁਰਨੇਲਿਯੁਸ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਇਤਾਲਿਯਾਨੀ ਨਾਮ ਦੇ ਦਲ ਦਾ ਸੂਬੇਦਾਰ ਸੀ। 2ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ। 3ਉਹ ਨੇ ਦਿਨ ਦੇ ਤੀਜੇ ਪਹਿਰ ਦਰਸ਼ਣ ਵਿੱਚ ਸਾਫ਼ ਵੇਖਿਆ ਕਿ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ! 4ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਵਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ 5ਅਤੇ ਹੁਣ ਯਾਪਾ ਨੂੰ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਵੀ ਅਖਵਾਉਂਦਾ ਹੈ ਆਪਣੇ ਕੋਲ ਬੁਲਵਾ ਲੈ। 6ਉਹ ਸ਼ਮਊਨ, ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਜਿਸ ਦਾ ਘਰ ਸਮੁੰਦਰ ਦੇ ਕੰਢੇ ਹੈ ਉਸ ਦੇ ਘਰ ਵਿੱਚ ਮਹਿਮਾਨ ਹੈ। 7ਅਤੇ ਜਦੋਂ ਉਹ ਦੂਤ ਜਿਸ ਨੇ ਉਸ ਨਾਲ ਗੱਲਾਂ ਕੀਤੀਆਂ ਸਨ, ਚੱਲਿਆ ਗਿਆ ਤਾਂ ਉਹ ਨੇ ਆਪਣੇ ਸੇਵਕਾਂ ਵਿੱਚੋਂ ਦੋ ਆਦਮੀ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਨਾਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ 8ਅਤੇ ਸਭ ਗੱਲਾਂ ਉਨ੍ਹਾਂ ਨੂੰ ਦੱਸ ਕੇ ਯਾਪਾ ਨੂੰ ਭੇਜਿਆ। 9ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ 10ਅਤੇ ਉਹ ਨੂੰ ਭੁੱਖ ਲੱਗੀ ਅਤੇ ਉਹ ਨੇ ਚਾਹਿਆ ਕਿ ਕੁਝ ਖਾਵੇ ਪਰ ਜਦੋਂ ਉਹ ਤਿਆਰੀ ਹੀ ਕਰ ਰਹੇ ਸਨ ਉਹ ਬੇਸੁਧ ਹੋ ਗਿਆ। 11ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ। 12ਉਸ ਵਿੱਚ ਸਭ ਤਰ੍ਹਾਂ ਦੇ ਚੌਪਾਏ ਅਤੇ ਧਰਤੀ ਤੇ ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਸਨ। 13ਅਤੇ ਉਹ ਨੂੰ ਇੱਕ ਅਵਾਜ਼ ਆਈ ਕਿ ਹੇ ਪਤਰਸ ਉੱਠ, ਮਾਰ ਅਤੇ ਖਾ! 14ਪਰ ਪਤਰਸ ਨੇ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਮੈਂ ਕੋਈ ਅਸ਼ੁੱਧ ਜਾਂ ਮਾੜੀ ਚੀਜ਼ ਕਦੇ ਨਹੀਂ ਖਾਧੀ। 15ਫਿਰ ਦੂਜੀ ਵਾਰ ਉਹ ਨੂੰ ਅਵਾਜ਼ ਆਈ ਕਿ, ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ। 16ਇਹ ਤਿੰਨ ਵਾਰੀ ਹੋਇਆ ਅਤੇ ਉਸੇ ਸਮੇਂ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ।
ਪੱਤ੍ਰੀ (ਸੰਤਾਂ ਲਈ)
26ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ। 27ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ। 28ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ। 8:1ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ। 2ਉਹ ਪਵਿੱਤਰ ਸਥਾਨ ਦਾ ਅਤੇ ਉਸ ਡੇਰੇ ਦਾ ਸੇਵਕ ਹੈ ਜਿਸ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੂ ਨੇ ਖੜ੍ਹਾ ਕੀਤਾ।
ਇੰਜੀਲ
56ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ। 57ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਦਾ ਹਾਂ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜੀਵੇਗਾ। 58ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ।” 59ਜਦੋਂ ਯਿਸੂ ਕਫ਼ਰਨਾਹੂਮ ਦੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ। 60ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?” 61ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ? 62ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ? 63ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ। 64ਪਰ ਤੁਹਾਡੇ ਵਿੱਚੋਂ ਕੁਝ ਵਿਸ਼ਵਾਸ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਹੋਵੇਗਾ। 65ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ।” 66ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ। 67ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?” 68ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ। 69ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”
ਇੰਜੀਲ (ਸੰਤਾਂ ਲਈ)
14ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ। 15ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ। 16ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ। 17ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ। 18ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ। 19ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 11 ਸਿਵਲ ਕੈਲੰਡਰ ਦਾ ਮਈ 24 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ