Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 25

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 25 ਮਈ 2027

ਮੰਗਲਵਾਰ · ਆਮ ਸਮੇਂ ਦਾ ਅੱਠਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ ਅੱਠਵੇਂ ਹਫ਼ਤੇ ਦਾ ਮੰਗਲਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸਤਿਕਾਰਯੋਗ ਸੰਤ ਬੀਡ, ਪਾਦਰੀ ਅਤੇ ਕਲੀਸਿਯਾ ਦੇ ਆਚਾਰੀਆ · ਇੱਛਿਕ ਯਾਦਗਾਰੀ ਦਿਨ

ਸੰਤ ਗ੍ਰੈਗਰੀ ਸੱਤਵੇਂ, ਪੋਪ · ਇੱਛਿਕ ਯਾਦਗਾਰੀ ਦਿਨ

ਸੰਤ ਮਰਿਯਮ ਮਗਦਲੀਨੀ ਡੀ ਪਾਜ਼ੀ, ਕੁਆਰੀ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਇਸ ਅਨੁਵਾਦ ਵਿੱਚ ਨਹੀਂ

ਜਵਾਬੀ ਭਜਨ

ਜ਼ਬੂ 50:5–8, 14, 23

5ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ। 6ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ। ਸਲਹ। 7ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ! 8ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ। 14ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ, 23ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।

ਇੰਜੀਲ

ਮਰਕੁ 10:28–31

28ਤਦ ਪਤਰਸ ਨੇ ਪ੍ਰਭੂ ਯਿਸੂ ਨੂੰ ਆਖਿਆ, ਵੇਖੋ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ। 29ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ। 30ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ। 31ਪਰ ਬਥੇਰੇ ਜੋ ਪਹਿਲੇ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ