ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 25
ਆਰਥੋਡਾਕਸ ਕੈਲੰਡਰ · 12 ਮਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 25 ਮਈ 2027
ਮੰਗਲਵਾਰ · ਪਾਸਕਾ ਦਾ ਚੌਥਾ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
St. Epiphanius the Bishop of Cyprus († 403)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
21ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਆ ਕੇ ਕਿਹਾ ਕਿ ਵੇਖੋ, ਜਿਸ ਨੂੰ ਤੁਸੀਂ ਲੱਭਦੇ ਹੋ, ਉਹ ਮੈਂ ਹੀ ਹਾਂ। ਤੁਸੀਂ ਕਿਸ ਦੇ ਲਈ ਆਏ ਹੋ? 22ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ। 23ਤਦ ਉਸ ਨੇ ਉਨ੍ਹਾਂ ਨੂੰ ਅੰਦਰ ਬੁਲਾ ਕੇ ਉਹਨਾਂ ਦੀ ਸੇਵਾ ਟਹਿਲ ਕੀਤੀ। ਦੂਜੇ ਦਿਨ ਉਹ ਉੱਠ ਕੇ ਉਨ੍ਹਾਂ ਦੇ ਨਾਲ ਗਿਆ ਅਤੇ ਕਈ ਭਰਾ ਯਾਪਾ ਦੇ ਰਹਿਣ ਵਾਲੇ ਉਹ ਦੇ ਨਾਲ ਹੋ ਤੁਰੇ। 24ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਘਰ ਵਾਲਿਆਂ ਅਤੇ ਪਿਆਰੇ ਮਿੱਤਰਾਂ ਨੂੰ ਇਕੱਠੇ ਕਰ ਕੇ ਉਹਨਾਂ ਦਾ ਰਾਹ ਵੇਖ ਰਿਹਾ ਸੀ। 25ਜਦੋਂ ਪਤਰਸ ਅੰਦਰ ਜਾਣ ਲੱਗਾ ਤਾਂ ਇਸ ਤਰ੍ਹਾਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ। 26ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖੜ੍ਹਾ ਹੋ, ਮੈਂ ਵੀ ਤਾਂ ਇੱਕ ਮਨੁੱਖ ਹੀ ਹਾਂ। 27ਅਤੇ ਉਸ ਨਾਲ ਗੱਲਾਂ ਕਰਦਾ ਅੰਦਰ ਗਿਆ ਅਤੇ ਵੇਖਿਆ, ਕਿ ਬਹੁਤ ਸਾਰੇ ਲੋਕ ਇਕੱਠੇ ਹੋਏ ਹਨ। 28ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ। 29ਇਸ ਲਈ ਮੈਂ ਜਦੋਂ ਬੁਲਾਇਆ ਗਿਆ ਤਾਂ ਇਸ ਦੇ ਵਿਰੁੱਧ ਕੁਝ ਨਾ ਆਖਿਆ ਅਤੇ ਚੱਲਿਆ ਆਇਆ। ਮੈਂ ਇਹ ਪੁੱਛਦਾ ਹਾਂ ਕਿ ਤੁਸੀਂ ਮੈਨੂੰ ਕਿਸ ਦੇ ਲਈ ਬੁਲਾਇਆ ਹੈ? 30ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ। 31ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ। 32ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ। ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ। 33ਉਪਰੰਤ ਮੈਂ ਉਸੇ ਵੇਲੇ ਮਨੁੱਖ ਤੇਰੇ ਕੋਲ ਭੇਜੇ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ। ਹੁਣ ਅਸੀਂ ਸਭ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਕਿ ਜੋ ਕੁਝ ਪ੍ਰਭੂ ਨੇ ਤੈਨੂੰ ਹੁਕਮ ਦਿੱਤਾ ਹੈ ਉਸ ਨੂੰ ਸੁਣੀਏ।
ਇੰਜੀਲ
1ਇਸ ਤੋਂ ਬਾਅਦ ਯਿਸੂ ਨੇ ਗਲੀਲ ਦੇ ਇਲਾਕੇ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਕਰਨਾ ਨਹੀਂ ਚਾਹੁੰਦਾ ਸੀ, ਕਿਉਂਕਿ ਉਸ ਇਲਾਕੇ ਦੇ ਯਹੂਦੀ ਉਸ ਨੂੰ ਮਾਰਨਾ ਚਾਹੁੰਦੇ ਸਨ। 2ਯਹੂਦੀਆਂ ਲਈ ਡੇਰਿਆਂ ਦੇ ਤਿਉਹਾਰ ਦਾ ਸਮਾਂ ਨੇੜੇ ਸੀ। 3ਇਸ ਲਈ ਯਿਸੂ ਦੇ ਭਰਾਵਾਂ ਨੇ ਉਸ ਨੂੰ ਆਖਿਆ, “ਹੁਣ ਤੂੰ ਚੱਲ ਕੇ ਯਹੂਦਿਯਾ ਨੂੰ ਜਾ ਤਾਂ ਜੋ ਜਿਹੜੇ ਕੰਮ ਤੂੰ ਕਰਦਾ ਹੈਂ ਉੱਥੇ ਤੇਰੇ ਚੇਲੇ ਵੇਖਣ, 4ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਲੁਕੋਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਕੰਮ ਤੂੰ ਕਰਦਾ ਹੈਂ।” 5ਯਿਸੂ ਦੇ ਭਰਾਵਾਂ ਨੇ ਵੀ ਉਸ ਤੇ ਵਿਸ਼ਵਾਸ ਨਹੀਂ ਕੀਤਾ। 6ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਠੀਕ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ। 7ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ। 8ਤੁਸੀਂ ਤਿਉਹਾਰ ਤੇ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਂਵਾਂਗਾ। ਮੇਰੇ ਲਈ ਅਜੇ ਸਹੀ ਸਮਾਂ ਨਹੀਂ ਆਇਆ।” 9ਇਹ ਆਖਣ ਤੋਂ ਬਾਅਦ ਯਿਸੂ ਗਲੀਲ ਵਿੱਚ ਹੀ ਰਿਹਾ। 10ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਅਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ। 11ਯਹੂਦੀ ਤਿਉਹਾਰ ਦੇ ਇਕੱਠ ਵਿੱਚ ਯਿਸੂ ਨੂੰ ਲੱਭਣ ਲੱਗੇ ਅਤੇ ਬੋਲੇ, “ਉਹ ਕਿੱਥੇ ਹੈ?” 12ਉੱਥੇ ਵੱਡੀ ਭੀੜ ਇਕੱਠੀ ਸੀ, ਕੁਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।” 13ਪਰ ਇੰਨ੍ਹਾਂ ਦਲੇਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁੱਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਡਰੇ ਹੋਏ ਸਨ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 12 ਸਿਵਲ ਕੈਲੰਡਰ ਦਾ ਮਈ 25 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ