ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 26
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 26 ਮਈ 2027
ਬੁੱਧਵਾਰ · ਆਮ ਸਮੇਂ ਦਾ ਅੱਠਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਅੱਠਵੇਂ ਹਫ਼ਤੇ ਦਾ ਬੁੱਧਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਸੰਤ ਫ਼ਿਲਿਪ ਨੇਰੀ, ਪਾਦਰੀ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
8ਸਾਡੇ ਪੁਰਖਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ! 9ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ। 11ਗ਼ੁਲਾਮ ਦੀ ਧਾਹ ਤੇਰੇ ਸਨਮੁਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਖਿਆ ਕਰ, 13ਸੋ ਅਸੀਂ ਤੇਰੀ ਪਰਜਾ ਅਤੇ ਤੇਰੀ ਜੂਹ ਦੀਆਂ ਭੇਡਾਂ ਸਦਾ ਤੇਰਾ ਧੰਨਵਾਦ ਕਰਾਂਗੇ, ਪੀੜ੍ਹੀਓਂ ਪੀੜ੍ਹੀ ਅਸੀਂ ਤੇਰੀ ਉਸਤਤ ਦਾ ਵਰਣਨ ਕਰਾਂਗੇ।
ਇੰਜੀਲ
32ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ। 33ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ। 34ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ। 35ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ। 36ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ? 37ਉਨ੍ਹਾਂ ਨੇ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੀ ਮਹਿਮਾ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਬੈਠੀਏ। 38ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ? 39ਉਨ੍ਹਾਂ ਉਸ ਨੂੰ ਆਖਿਆ, ਸਾਡੇ ਤੋਂ ਹੋ ਸਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ। 40ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ। 41ਜਦੋਂ ਬਾਕੀ ਦਸ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ। 42ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਉਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ। 43ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਸੇਵਕ ਹੋਵੇ। 44ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੇ ਉਹ ਸਭ ਦਾ ਨੌਕਰ ਹੋਵੇ। 45ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।
ਅੱਜ ਦੇ ਸੰਤ
- ਸੰਤ ਫ਼ਿਲਿਪ ਨੇਰੀ, ਪਾਦਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ