ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 26
ਆਰਥੋਡਾਕਸ ਕੈਲੰਡਰ · 13 ਮਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 26 ਮਈ 2027
ਬੁੱਧਵਾਰ · ਪਾਸਕਾ ਦਾ ਚੌਥਾ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
ਪੰਤੇਕੁਸਤ ਦਾ ਮੱਧ-ਤਿਉਹਾਰ
ਵਰਤ ਦਾ ਦਿਨ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
ਮੀਕਾ 4:2–3, 5; 6:2–5, 8; 5:4–5
2ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ,” ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ। 3ਉਹ ਬਹੁਤੀਆਂ ਉੱਮਤਾਂ ਦਾ ਨਿਆਂ ਕਰੇਗਾ, ਅਤੇ ਦੂਰ-ਦੂਰ ਦੀਆਂ ਤਕੜੀਆਂ ਕੌਮਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛੀਆਂ ਨੂੰ ਦਾਤ। ਕੌਮ, ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ। 5ਸਾਰੀਆਂ ਉੱਮਤਾਂ ਆਪੋ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਚੱਲਦੀਆਂ ਹਨ, ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਸਦੀਪਕਾਲ ਤੱਕ ਚੱਲਾਂਗੇ। 6:2ਹੇ ਪਰਬਤੋਂ, ਯਹੋਵਾਹ ਦਾ ਮੁਕੱਦਮਾ ਸੁਣੋ, ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ! ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਦੇ ਨਾਲ ਹੈ, ਅਤੇ ਉਹ ਇਸਰਾਏਲ ਨਾਲ ਝਗੜੇਗਾ। 3ਹੇ ਮੇਰੀ ਪਰਜਾ, ਮੈਂ ਤੇਰਾ ਕੀ ਵਿਗਾੜਿਆ ਹੈ? ਮੈਂ ਕਿਵੇਂ ਤੈਨੂੰ ਥਕਾ ਦਿੱਤਾ ਹੈ? ਮੈਨੂੰ ਉੱਤਰ ਦੇ! 4ਮੈਂ ਤਾਂ ਤੈਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਅਤੇ ਤੈਨੂੰ ਗੁਲਾਮੀ ਦੇ ਘਰ ਤੋਂ ਛੁਡਾ ਲਿਆ, ਮੈਂ ਤੇਰੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ। 5ਹੇ ਮੇਰੀ ਪਰਜਾ, ਯਾਦ ਕਰ ਕਿ ਮੋਆਬ ਦੇ ਰਾਜੇ ਬਾਲਾਕ ਨੇ ਤੇਰੇ ਵਿਰੁੱਧ ਕੀ ਜੁਗਤੀ ਕੀਤੀ, ਅਤੇ ਬਓਰ ਦੇ ਪੁੱਤਰ ਬਿਲਆਮ ਨੇ ਉਹ ਨੂੰ ਕੀ ਉੱਤਰ ਦਿੱਤਾ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੱਕ ਕੀ ਹੋਇਆ, ਤਾਂ ਜੋ ਤੁਸੀਂ ਯਹੋਵਾਹ ਦੇ ਧਰਮ ਦੇ ਕੰਮਾਂ ਨੂੰ ਜਾਣੋ! 8ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ? 5:4ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ। 5ਉਹ ਸਾਡੀ ਸ਼ਾਂਤੀ ਹੋਵੇਗਾ। ਜਦ ਅੱਸ਼ੂਰੀ ਸਾਡੇ ਦੇਸ਼ ਉੱਤੇ ਚੜ੍ਹਾਈ ਕਰਨਗੇ, ਜਦ ਉਹ ਸਾਡੇ ਗੜ੍ਹਾਂ ਵਿੱਚ ਫਿਰਨਗੇ, ਤਦ ਅਸੀਂ ਉਹਨਾਂ ਦੇ ਵਿਰੁੱਧ ਸੱਤ ਅਯਾਲੀ, ਸਗੋਂ ਮਨੁੱਖਾਂ ਵਿੱਚੋਂ ਅੱਠ ਪ੍ਰਧਾਨ ਖੜ੍ਹੇ ਕਰਾਂਗੇ।
ਸ਼ਾਮ ਦੀ ਪ੍ਰਾਰਥਨਾ: ਪਾਠ
1ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ! 12:3ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ। 4ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ। 55:2ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ। 3ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ। 4ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ। 5ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ। 6ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ। 7ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ, 8ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ। 9ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ। 10ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ, 11ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ। 12ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਰਬਤ ਅਤੇ ਟਿੱਬੇ ਤੁਹਾਡੇ ਅੱਗੇ ਖੁੱਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ। 13ਕੰਡਿਆਂ ਦੇ ਥਾਂ ਸਰੂ ਉੱਗੇਗਾ, ਕੰਟੀਲੀ ਝਾੜੀਆਂ ਦੀ ਥਾਂ ਮਹਿੰਦੀ ਉੱਗੇਗੀ, ਇਸ ਤੋਂ ਯਹੋਵਾਹ ਲਈ ਨਾਮ ਹੋਵੇਗਾ ਅਤੇ ਇਹ ਸਦੀਪਕ ਨਿਸ਼ਾਨ ਹੋਵੇਗਾ ਜੋ ਕਦੀ ਮਿਟੇਗਾ ਨਹੀਂ।
ਸ਼ਾਮ ਦੀ ਪ੍ਰਾਰਥਨਾ: ਪਾਠ
1ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ੍ਹ ਘੜ੍ਹ ਲਏ ਹਨ। 2ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ। 3ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ, 4ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ, 5ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ! 6ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ! 7ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ। 8ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ। 9ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ। 10ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ। 11ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ।
ਪੱਤ੍ਰੀ
6ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ। 7ਤੇ ਉੱਥੇ ਖੁਸ਼ਖਬਰੀ ਸੁਣਾਉਂਦੇ ਰਹੇ। 8ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ। 9ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ। 10ਤਾਂ ਉੱਚੀ ਅਵਾਜ਼ ਨਾਲ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜ੍ਹਾ ਹੋ! ਤਦ ਉਹ ਉਸੇ ਵੇਲੇ ਖੜ੍ਹਾ ਹੋਇਆ ਅਤੇ ਤੁਰਨ ਲੱਗ ਪਿਆ। 11ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ! 12ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਮ ਜਿਓਸ ਅਤੇ ਪੌਲੁਸ ਦਾ ਨਾਮ ਹਰਮੇਸ ਰੱਖਿਆ, ਇਸ ਲਈ ਜੋ ਉਹ ਬਚਨ ਕਰਨ ਵਿੱਚ ਆਗੂ ਸੀ। 13ਜਿਓਸ ਦਾ ਮੰਦਿਰ ਨਗਰ ਦੇ ਸਾਹਮਣੇ ਸੀ ਅਤੇ ਮੰਦਿਰ ਦਾ ਪੁਜਾਰੀ ਬਲ਼ਦ ਅਤੇ ਫੁੱਲਾਂ ਦੇ ਹਾਰ ਲੈ ਕੇ ਫਾਟਕਾਂ ਕੋਲ ਆ ਕੇ, ਇਹ ਚਾਹੁੰਦਾ ਸੀ ਕਿ ਲੋਕਾਂ ਦੇ ਨਾਲ ਮਿਲ ਕੇ ਬਲੀਦਾਨ ਕਰੇ। 14ਪਰ ਜਦੋਂ ਬਰਨਬਾਸ ਅਤੇ ਪੌਲੁਸ ਰਸੂਲਾਂ ਨੇ ਇਹ ਸੁਣਿਆ, ਤਾਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਦੇ ਵਿੱਚੋਂ ਬਾਹਰ ਨੂੰ ਦੌੜੇ। 15ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ। 16ਉਸ ਨੇ ਪਹਿਲੇ ਸਮਿਆਂ ਵਿੱਚ ਸਾਰੀਆਂ ਕੌਮਾਂ ਨੂੰ ਆਪੋ ਆਪਣੇ ਰਾਹ ਉੱਤੇ ਚੱਲਣ ਦਿੱਤਾ। 17ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ। 18ਇਹ ਗੱਲਾਂ ਕਹਿ ਕੇ ਉਨ੍ਹਾਂ ਨੇ ਮੁਸ਼ਕਿਲ ਨਾਲ ਲੋਕਾਂ ਨੂੰ ਰੋਕਿਆ, ਕਿ ਉਨ੍ਹਾਂ ਦੇ ਲਈ ਬਲੀਦਾਨ ਨਾ ਕਰਨ।
ਇੰਜੀਲ
14ਯਿਸੂ ਹੈਕਲ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ। 15ਯਹੂਦੀ ਅਚਰਜ਼ ਮੰਨ ਕੇ ਬੋਲੇ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਫ਼ੇਰ ਵੀ ਉਸ ਨੇ ਇਹ ਸਭ ਕਿਵੇਂ ਸਿੱਖਿਆ?” 16ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ। 17ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ। 18ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ। 19ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?” 20ਲੋਕਾਂ ਨੇ ਉੱਤਰ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?” 21ਯਿਸੂ ਨੇ ਉੱਤਰ ਦਿੱਤਾ, “ਮੈਂ ਇੱਕ ਕੰਮ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ। 22ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ। 23ਇਸ ਲਈ ਬਿਵਸਥਾ ਦੀ ਪਾਲਣਾ ਲਈ ਕਿਸੇ ਵੀ ਮਨੁੱਖ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਮਨੁੱਖ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ? 24ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।” 25ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੋ ਮਨੁੱਖ ਨਹੀਂ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ। 26ਪਰ ਉਹ ਖੁੱਲੇ-ਆਮ ਬਚਨ ਬੋਲ ਰਿਹਾ ਹੈ ਅਤੇ ਉਸ ਨੂੰ ਕੋਈ ਬਚਨ ਬੋਲਣ ਤੋਂ ਨਹੀਂ ਰੋਕ ਰਿਹਾ। ਜ਼ਰੂਰ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ। 27ਪਰ ਅਸੀਂ ਜਾਣਦੇ ਹਾਂ ਕਿ ਇਹ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?” 28ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ। 29ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ।” 30ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਫੜ ਨਾ ਸਕਿਆ। ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਠੀਕ ਸਮਾਂ ਨਹੀਂ ਸੀ।
ਪੱਤ੍ਰੀ (ਪਾਣੀਆਂ ਦੀ ਬਰਕਤ)
11ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ। 12ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ। 13ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ। 14ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ। 15ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ। 16ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੇ ਅੰਸ ਦੀ ਸਹਾਇਤਾ ਕਰਦਾ ਹੈ। 17ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ। 18ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।
ਇੰਜੀਲ (ਪਾਣੀਆਂ ਦੀ ਬਰਕਤ)
1ਇਸ ਤੋਂ ਬਾਅਦ ਯਿਸੂ ਇੱਕ ਖ਼ਾਸ ਯਹੂਦੀਆਂ ਤਿਉਹਾਰ ਲਈ ਯਰੂਸ਼ਲਮ ਗਿਆ। 2ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ। 3ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ। 4ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 13 ਸਿਵਲ ਕੈਲੰਡਰ ਦਾ ਮਈ 26 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ