Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 27

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 27 ਮਈ 2027

ਵੀਰਵਾਰ · ਆਮ ਸਮੇਂ ਦਾ ਅੱਠਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਮਸੀਹ ਦਾ ਅੱਤ ਪਵਿੱਤਰ ਸਰੀਰ ਅਤੇ ਲਹੂ

ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਕੂਚ 24:3–8

3ਸੋ ਮੂਸਾ ਆਇਆ ਅਤੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਸਾਰੇ ਨਿਆਂ ਲੋਕਾਂ ਨੂੰ ਦੱਸੇ ਤਾਂ ਸਾਰੇ ਲੋਕਾਂ ਨੇ ਇੱਕ ਅਵਾਜ਼ ਨਾਲ ਬੋਲ ਕੇ ਉੱਤਰ ਦਿੱਤਾ, ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। 4ਤਾਂ ਮੂਸਾ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਲਿਖੀਆਂ ਅਤੇ ਸਵੇਰ ਨੂੰ ਉੱਠ ਕੇ ਪਰਬਤ ਹੇਠ ਇੱਕ ਜਗਵੇਦੀ ਅਤੇ ਬਾਰਾਂ ਥੰਮ੍ਹ ਇਸਰਾਏਲ ਦੇ ਬਾਰਾਂ ਗੋਤਾਂ ਅਨੁਸਾਰ ਬਣਾਏ। 5ਉਸ ਨੇ ਇਸਰਾਏਲ ਦੇ ਗੱਭਰੂਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਬਲ਼ਦਾਂ ਤੋਂ ਚੜ੍ਹਾਈਆਂ। 6ਫਿਰ ਮੂਸਾ ਨੇ ਅੱਧਾ ਲਹੂ ਲੈ ਕੇ ਭਾਂਡਿਆਂ ਵਿੱਚ ਰੱਖਿਆ ਅਤੇ ਬਾਕੀ ਦਾ ਅੱਧਾ ਲਹੂ ਜਗਵੇਦੀ ਦੇ ਉੱਤੇ ਛਿੜਕਿਆ 7ਅਤੇ ਉਸ ਨੇ ਨੇਮ ਦੀ ਪੋਥੀ ਲੈ ਕੇ ਲੋਕਾਂ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈ ਅਤੇ ਉਨ੍ਹਾਂ ਨੇ ਆਖਿਆ, ਅਸੀਂ ਸਭ ਕੁਝ ਜੋ ਯਹੋਵਾਹ ਬੋਲਿਆ ਹੈ ਕਰਾਂਗੇ ਅਤੇ ਮੰਨਾਂਗੇ। 8ਉਪਰੰਤ ਮੂਸਾ ਨੇ ਲਹੂ ਲੈ ਕੇ ਲੋਕਾਂ ਉੱਤੇ ਛਿੜਕਿਆ ਅਤੇ ਆਖਿਆ, ਵੇਖੋ ਇਹ ਨੇਮ ਦਾ ਲਹੂ ਹੈ ਜੋ ਯਹੋਵਾਹ ਦੇ ਨੇਮ ਨੂੰ ਤਕੜਾ ਕਰਦਾ ਹੈ।

ਜਵਾਬੀ ਭਜਨ

ਜ਼ਬੂ 116:12–13, 15–18

12ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ, ਮੈਂ ਉਹ ਨੂੰ ਕੀ ਮੋੜ ਕੇ ਦਿਆਂ? 13ਮੈਂ ਮੁਕਤੀ ਦਾ ਪਿਆਲਾ ਚੁੱਕਾਂਗਾ, ਅਤੇ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ। 15ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ! 16ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਦਾਸੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ। 17ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ। 18ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ,

ਦੂਜਾ ਪਾਠ

ਇਬਰਾ 9:11–15

11ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ। 12ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ। 13ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ 14ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ। 15ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ।

ਇੰਜੀਲ

ਮਰਕੁ 14:12–16, 22–26

12ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ? 13ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ। 14ਅਤੇ ਜਿਸ ਘਰ ਵਿੱਚ ਉਹ ਜਾਵੇ ਤੁਸੀਂ ਘਰ ਦੇ ਮਾਲਕ ਨੂੰ ਕਹੋ ਜੋ ਗੁਰੂ ਆਖਦਾ ਹੈ ਮੇਰਾ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਦੇ ਨਾਲ ਪਸਾਹ ਖਾਵਾਂ? 15ਉਹ ਤੁਹਾਨੂੰ ਤਿਆਰ ਕੀਤਾ ਹੋਇਆ ਅਤੇ ਸਜਾਇਆ ਹੋਇਆ ਇੱਕ ਵੱਡਾ ਚੁਬਾਰਾ ਵਿਖਾਵੇਗਾ ਅਤੇ ਉੱਥੇ ਜਾ ਕੇ ਤੁਸੀਂ ਤਿਆਰੀ ਕਰੋ। 16ਤਾਂ ਚੇਲੇ ਚਲੇ ਗਏ ਅਤੇ ਸ਼ਹਿਰ ਵਿੱਚ ਜਾ ਕੇ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਉਸੇ ਤਰ੍ਹਾਂ ਵੇਖਿਆ ਅਤੇ ਪਸਾਹ ਦੀ ਤਿਆਰੀ ਕੀਤੀ। 22ਜਦ ਉਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ। 23ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਤੇ ਸਭਨਾਂ ਨੇ ਉਸ ਵਿੱਚੋਂ ਪੀਤਾ। 24ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ। 25ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਫੇਰ ਕਦੇ ਅੰਗੂਰ ਦਾ ਰਸ ਨਾ ਪੀਵਾਂਗਾ ਜਿਸ ਦਿਨ ਤੱਕ ਪਰਮੇਸ਼ੁਰ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ। 26ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ