ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 27
ਆਰਥੋਡਾਕਸ ਕੈਲੰਡਰ · 14 ਮਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 27 ਮਈ 2027
ਵੀਰਵਾਰ · ਪਾਸਕਾ ਦਾ ਚੌਥਾ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Martyr Isidore of Chios
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
34ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ। 35ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ। 36ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ। 37ਤੁਸੀਂ ਆਪ ਹੀ ਉਸ ਬਚਨ ਨੂੰ ਜਾਣਦੇ ਹੋ ਜਿਹੜਾ ਯੂਹੰਨਾ ਦੇ ਬਪਤਿਸਮੇ ਦੇ ਪਰਚਾਰ ਤੋਂ ਬਾਅਦ, ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਿਆ। 38ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ। 39ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਟਕਾ ਕੇ ਮਾਰ ਸੁੱਟਿਆ। 40ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕਰ ਕੇ ਉਹਨਾਂ ਤੇ ਪਰਗਟ ਕੀਤਾ। 41ਸਭਨਾਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ। 42ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ। 43ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।
ਇੰਜੀਲ
12ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।” 13ਪਰ ਫ਼ਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾਂ ਸਿਰਫ਼ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹਨ, ਇਸ ਲਈ ਅਸੀਂ ਉਹ ਨਹੀਂ ਕਬੂਲ ਕਰਦੇ ਜੋ ਤੂੰ ਆਖ ਰਿਹਾ ਹੈਂ।” 14ਯਿਸੂ ਨੇ ਉੱਤਰ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਹਨ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਂਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਂਵਾਂਗਾ। 15ਤੁਸੀਂ ਲੋਕ ਮਨੁੱਖੀ ਦਰਜੇ ਨਾਲ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ। 16ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂਕਿ ਮੈਂ ਇਕੱਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। 17ਤੁਹਾਡੀ ਬਿਵਸਥਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਸੱਚੀ ਹੈ। 18ਮੈਂ ਆਪਣੇ ਬਾਰੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸ ਨੇ ਮੈਨੂੰ ਭੇਜਿਆ ਹੈ, ਮੇਰੇ ਬਾਰੇ ਗਵਾਹੀ ਦਿੰਦਾ ਹੈ।” 19ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?” ਯਿਸੂ ਨੇ ਉੱਤਰ ਦਿੱਤਾ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।” 20ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 14 ਸਿਵਲ ਕੈਲੰਡਰ ਦਾ ਮਈ 27 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ