ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 28
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 28 ਮਈ 2027
ਸ਼ੁੱਕਰਵਾਰ · ਆਮ ਸਮੇਂ ਦਾ ਅੱਠਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਅੱਠਵੇਂ ਹਫ਼ਤੇ ਦਾ ਸ਼ੁੱਕਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
1ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ! 2ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ। 3ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ! 4ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ, 5ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ! 6ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ, 9ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ, - ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!
ਇੰਜੀਲ
11ਅਤੇ ਪ੍ਰਭੂ ਯਿਸੂ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਆਏ ਅਤੇ ਜਦ ਉਸ ਨੇ ਚਾਰ ਚੁਫ਼ੇਰੇ ਸਭ ਪਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆ ਨੂੰ ਗਏ ਕਿਉਂ ਜੋ ਸ਼ਾਮ ਹੋ ਗਈ ਸੀ। 12ਅਗਲੇ ਦਿਨ ਜਦੋਂ ਉਹ ਬੈਤਅਨੀਆ ਤੋਂ ਬਾਹਰ ਆਏ ਤਾਂ ਉਸ ਨੂੰ ਭੁੱਖ ਲੱਗੀ। 13ਅਤੇ ਉਹ ਦੂਰੋਂ ਹੰਜ਼ੀਰ ਦਾ ਇੱਕ ਹਰਾ-ਭਰਾ ਰੁੱਖ਼ ਵੇਖ ਕੇ ਉਹ ਦੇ ਨੇੜੇ ਗਏ, ਕੀ ਜਾਣੀਏ ਜੋ ਉਸ ਤੋਂ ਕੁਝ ਲੱਭੇ ਪਰ ਜਦੋਂ ਉਹ ਉਸ ਦੇ ਨੇੜੇ ਆਇਆ ਤਾਂ ਪੱਤਿਆਂ ਤੋਂ ਬਿਨ੍ਹਾਂ ਹੋਰ ਕੁਝ ਨਾ ਪਾਇਆ ਕਿਉਂਕਿ ਹੰਜ਼ੀਰ ਦੀ ਰੁੱਤ ਨਹੀਂ ਸੀ। 14ਇਸ ਗੱਲ ਦੇ ਕਾਰਨ ਉਸ ਨੇ ਰੁੱਖ਼ ਨੂੰ ਆਖਿਆ, ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ। 15ਉਹ ਯਰੂਸ਼ਲਮ ਵਿੱਚ ਆਏ ਅਤੇ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਮੁੱਲ ਲੈਂਦੇ ਸਨ ਉਨ੍ਹਾ ਨੂੰ ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ। 16ਅਤੇ ਕਿਸੇ ਨੂੰ ਹੈਕਲ ਵਿੱਚੋਂ ਦੀ ਬਰਤਨ ਲੈ ਕੇ ਲੰਘਣ ਨਾ ਦਿੱਤਾ। 17ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ! 18ਮੁੱਖ ਜਾਜਕ ਅਤੇ ਉਪਦੇਸ਼ਕ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਕਿ ਉਹ ਦਾ ਕਿਵੇਂ ਨਾਸ ਕਰੀਏ ਕਿਉਂਕਿ ਉਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ। 19ਅਤੇ ਹਰ ਦਿਨ, ਸ਼ਾਮ ਹੁੰਦਿਆਂ ਹੀ ਪ੍ਰਭੂ ਯਿਸੂ ਨਗਰੋਂ ਬਾਹਰ ਜਾਂਦੇ ਹੁੰਦੇ ਸਨ। 20ਸਵੇਰ ਨੂੰ ਜਦੋਂ ਉਹ ਉੱਧਰ ਦੀ ਲੰਘੇ ਤਾਂ ਉਨ੍ਹਾਂ ਨੇ ਵੇਖਿਆ ਜੋ ਉਹ ਹੰਜ਼ੀਰ ਦਾ ਰੁੱਖ਼ ਜੜ੍ਹੋਂ ਸੁੱਕ ਗਿਆ ਹੈ। 21ਤਦ ਪਤਰਸ ਨੇ ਚੇਤੇ ਕਰ ਕੇ ਉਹ ਨੂੰ ਆਖਿਆ, ਗੁਰੂ ਜੀ ਵੇਖ, ਇਹ ਹੰਜ਼ੀਰ ਦਾ ਰੁੱਖ਼ ਜਿਹ ਨੂੰ ਤੁਸੀਂ ਸਰਾਪ ਦਿੱਤਾ ਸੀ, ਸੁੱਕ ਗਿਆ ਹੈ! 22ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ। 23ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ। 24ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ। 25ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ। 26ਪਰ ਜੇ ਤੁਸੀਂ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਜੋ ਸਵਰਗ ਵਿੱਚ ਹੈ, ਤੁਹਾਡੇ ਅਪਰਾਧ ਮਾਫ਼ ਨਹੀਂ ਕਰੇਗਾ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ