Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 28

ਆਰਥੋਡਾਕਸ ਕੈਲੰਡਰ · 15 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 28 ਮਈ 2027

ਸ਼ੁੱਕਰਵਾਰ · ਪਾਸਕਾ ਦਾ ਚੌਥਾ ਹਫ਼ਤਾ · ਸੁਰ 3

ਤਿਉਹਾਰ ਅਤੇ ਸੰਤ

Venerable Pachomius the Great, Founder of Cœnobitic Monasticism († c. 348)

ਵਰਤ ਦਾ ਦਿਨ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 10:44–11:10

44ਪਤਰਸ ਇਹ ਗੱਲਾਂ ਕਰਦਾ ਹੀ ਸੀ ਕਿ ਪਵਿੱਤਰ ਆਤਮਾ ਬਚਨ ਦੇ ਸਭ ਸੁਣਨ ਵਾਲਿਆਂ ਤੇ ਉਤਰਿਆ। 45ਅਤੇ ਸੁੰਨਤ ਕੀਤੇ ਹੋਏ ਵਿਸ਼ਵਾਸੀ, ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਹੈਰਾਨ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤਰ ਆਤਮਾ ਨੂੰ ਵਹਾਇਆ ਗਿਆ ਹੈ। 46ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ। ਤਦ ਪਤਰਸ ਨੇ ਅੱਗੋਂ ਆਖਿਆ, 47ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਗੂੰ ਪਵਿੱਤਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇ। 48ਅਤੇ ਉਸ ਨੇ ਹੁਕਮ ਦਿੱਤਾ ਕਿ ਉਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ। ਫਿਰ ਉਹਨਾਂ ਉਸ ਦੀ ਮਿੰਨਤ ਕੀਤੀ ਕਿ ਉਹ ਕੁਝ ਦਿਨ ਉੱਥੇ ਹੋਰ ਰਹੇ। 11:1ਰਸੂਲਾਂ ਅਤੇ ਭਰਾਵਾਂ ਨੇ ਜੋ ਯਹੂਦਿਯਾ ਵਿੱਚ ਸਨ, ਸੁਣਿਆ ਕਿ ਪਰਾਈਆਂ ਕੌਮਾਂ ਦੇ ਲੋਕਾਂ ਨੇ ਵੀ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ। 2ਅਤੇ ਜਦੋਂ ਪਤਰਸ ਯਰੂਸ਼ਲਮ ਵਿੱਚ ਆਇਆ, ਤਦ ਉਹ ਜਿਹੜੇ ਸੁੰਨਤੀਆਂ ਵਿੱਚੋਂ ਸਨ 3ਉਹ ਦੇ ਨਾਲ ਇਹ ਕਹਿ ਕੇ ਲੜਨ ਲੱਗੇ, ਕਿ ਤੂੰ ਬੇਸੁੰਨਤੀਆਂ ਕੋਲ ਜਾ ਕੇ ਉਨ੍ਹਾਂ ਨਾਲ ਖਾਧਾ! 4ਤਦ ਪਤਰਸ ਸ਼ੁਰੂ ਤੋਂ, ਜੋ ਹੋਇਆ ਸੀ, ਤਿਵੇਂ ਉਨ੍ਹਾਂ ਦੇ ਅੱਗੇ ਬਿਆਨ ਕਰਕੇ ਕਹਿਣ ਲੱਗਾ 5ਕਿ ਮੈਂ ਯਾਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸੀ ਅਤੇ ਬੇਹੋਸ਼ੀ ਵਿੱਚ ਦਰਸ਼ਣ ਵੇਖਿਆ, ਕਿ ਇੱਕ ਚੀਜ਼, ਵੱਡੀ ਚਾਦਰ ਦੇ ਸਮਾਨ, ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਮੇਰੇ ਕੋਲ ਆਈ। 6ਜਦੋਂ ਮੈਂ ਉਹ ਦੀ ਵੱਲ ਧਿਆਨ ਦਿੱਤਾ ਤਾਂ ਧਰਤੀ ਦੇ ਚੌਪਾਏ ਅਤੇ ਜੰਗਲੀ ਜਾਨਵਰ, ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੇਖੇ, 7ਅਤੇ ਮੈਂ ਇੱਕ ਅਵਾਜ਼ ਵੀ ਸੁਣੀ ਜੋ ਮੈਨੂੰ ਆਖਦੀ ਸੀ, ਹੇ ਪਤਰਸ ਉੱਠ, ਮਾਰ ਅਤੇ ਖਾ। 8ਪਰ ਮੈਂ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਕੋਈ ਅਸ਼ੁੱਧ ਜਾਂ ਬੁਰੀ ਚੀਜ਼ ਮੈਂ ਕਦੇ ਨਹੀਂ ਖਾਧੀ! 9ਅਤੇ ਦੂਜੀ ਵਾਰ ਅਕਾਸ਼ ਤੋਂ ਅਵਾਜ਼ ਆਈ ਕਿ ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ। 10ਇਸ ਤਰ੍ਹਾਂ ਤਿੰਨ ਵਾਰੀ ਹੋਇਆ ਅਤੇ ਉਹ ਸਭ ਕੁਝ ਫੇਰ ਅਕਾਸ਼ ਵੱਲ ਖਿੱਚਿਆ ਗਿਆ।

ਇੰਜੀਲ

ਯੂਹ 8:21–30

21ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਤਾਂ ਮੈਂ ਚਲਾ ਜਾਂਵਾਂਗਾ ਅਤੇ ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ।” 22ਫੇਰ ਯਹੂਦੀ ਆਪਸ ਵਿੱਚ ਕਹਿਣ ਲੱਗੇ, “ਕੀ ਯਿਸੂ ਆਪਣੇ ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸਕਦੇ।” 23ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਤੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ। 24ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ।” 25ਤਾਂ ਉਨ੍ਹਾਂ ਨੇ ਆਖਿਆ “ਤੂੰ ਕੌਣ ਹੈਂ?” ਯਿਸੂ ਨੇ ਜ਼ਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਸ਼ੁਰੂ ਤੋਂ ਕਹਿੰਦਾ ਆ ਰਿਹਾ ਹਾਂ। 26ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਕੋਲੋਂ ਸੁਣੀਆਂ ਹਨ।” 27ਲੋਕ ਉਹ ਨਾ ਸਮਝ ਸਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰਦਾ ਹੈ। 28ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਓਗੇ ਕਿ ਮੈਂ ਉਹ ਹਾਂ। ਅਤੇ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਓਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ। 29ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ।” 30ਜਦੋਂ ਯਿਸੂ ਅਜਿਹੀਆਂ ਗੱਲਾਂ ਕਹਿ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 15 ਸਿਵਲ ਕੈਲੰਡਰ ਦਾ ਮਈ 28 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ