ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 29
ਆਰਥੋਡਾਕਸ ਕੈਲੰਡਰ · 16 ਮਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 29 ਮਈ 2027
ਸ਼ਨੀਵਾਰ · ਪਾਸਕਾ ਦਾ ਚੌਥਾ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Venerable Theodore the Sanctified († 368)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ। 2ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ। 3ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ। 4ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ। 5ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ। 6ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ। 7ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ। 8ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ। 9ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ। 10ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ। 11ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!
ਇੰਜੀਲ
31ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ। 32ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।” 33ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ ਹਾਂ। ਅਸੀਂ ਕਦੇ ਵੀ ਕਿਸੇ ਦੇ ਗੁਲਾਮ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਅਸੀਂ ਆਜ਼ਾਦ ਹੋ ਜਾਂਵਾਂਗੇ?” 34ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ। 35ਇੱਕ ਗੁਲਾਮ ਹਮੇਸ਼ਾਂ ਘਰ ਵਿੱਚ ਨਹੀਂ ਰਹਿੰਦਾ ਪਰ ਪੁੱਤਰ ਹਮੇਸ਼ਾਂ ਘਰ ਵਿੱਚ ਰਹਿੰਦਾ ਹੈ। 36ਇਸ ਲਈ ਜੇਕਰ ਤੁਹਾਨੂੰ ਪੁੱਤਰ ਅਜ਼ਾਦ ਕਰੇ, ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਓਗੇ। 37ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਬਚਨ ਨੂੰ ਕਬੂਲ ਕਰਨ ਲਈ ਰਾਜੀ ਨਹੀਂ ਹੋ। 38ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।” 39ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ-ਮੁੱਚ ਤੁਸੀਂ ਅਬਰਾਹਾਮ ਦੀ ਅੰਸ ਹੁੰਦੇ, ਤਾਂ ਤੁਸੀਂ ਉਹੀ ਕੰਮ ਕਰਦੇ ਜੋ ਅਬਰਾਹਾਮ ਨੇ ਕੀਤੇ। 40ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ 41ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਦੀ ਤਰ੍ਹਾਂ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।” 42ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 16 ਸਿਵਲ ਕੈਲੰਡਰ ਦਾ ਮਈ 29 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ