Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 30

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 30 ਮਈ 2027

ਐਤਵਾਰ · ਆਮ ਸਮੇਂ ਦਾ 9ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦਾ 9ਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਬਿਵ 5:12–15

12ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਯਾਦ ਰੱਖ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ। 13ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ, 14ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ, ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਬਲ਼ਦ, ਨਾ ਤੇਰਾ ਗਧਾ, ਨਾ ਤੇਰਾ ਕੋਈ ਪਸ਼ੂ, ਨਾ ਕੋਈ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ, ਜਿਸ ਨਾਲ ਤੇਰਾ ਦਾਸ ਅਤੇ ਤੇਰੀ ਦਾਸੀ ਵੀ ਤੇਰੇ ਵਾਂਗੂੰ ਅਰਾਮ ਕਰਨ। 15ਯਾਦ ਰੱਖ ਕਿ ਤੂੰ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਬਲਵੰਤ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਤੈਨੂੰ ਕੱਢ ਲਿਆ, ਇਸ ਲਈ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਬਤ ਦੇ ਮੰਨਣ ਦਾ ਹੁਕਮ ਦਿੰਦਾ ਹੈ।

ਜਵਾਬੀ ਭਜਨ

ਜ਼ਬੂ 81:2–7, 9–10

2ਕੋਈ ਭਜਨ ਛੇੜੋ, ਅਤੇ ਡੱਫ਼, ਮਿੱਠੀ ਅਵਾਜ਼ ਦੀ ਬਰਬਤ ਅਤੇ ਸਿਤਾਰ ਨਾਲ ਵਜਾਓ। 3ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ। 4ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ। 5ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ, 6ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ, ਉਹ ਦੇ ਹੱਥ ਟੋਕਰੀ ਤੋਂ ਛੁੱਟ ਗਏ। 7ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ। ਸਲਹ। 9ਤੇਰੇ ਵਿੱਚ ਕੋਈ ਓਪਰਾ ਦੇਵਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦੇਵਤੇ ਅੱਗੇ ਮੱਥਾ ਟੇਕੀਂ! 10ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ।

ਦੂਜਾ ਪਾਠ

2 ਕੁਰਿੰਥੀ 4:6–11

6ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ। 7ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,। 8ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ। 9ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ। 10ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ। 11ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ।

ਇੰਜੀਲ

ਮਰਕੁ 2:23–3:6

23ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਦਾ ਸੀ ਅਤੇ ਉਹ ਦੇ ਚੇਲੇ ਰਾਹ ਵਿੱਚ ਚੱਲਦੇ ਹੋਏ ਸਿੱਟੇ ਤੋੜਨ ਲੱਗੇ। 24ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਇਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਯੋਗ ਨਹੀਂ ਹੈ? 25ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਕਦੇ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਸ ਨੂੰ ਲੋੜ ਸੀ ਅਤੇ ਉਹ ਤੇ ਉਸ ਦੇ ਸਾਥੀ ਭੁੱਖੇ ਸਨ? 26ਜੋ ਉਹ ਕਿਵੇਂ ਪ੍ਰਧਾਨ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਸੀ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ? 27ਉਸ ਨੇ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਲਈ। 28ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਮਾਲਕ ਹੈ। 3:1ਯਿਸੂ ਫੇਰ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਗਿਆ ਅਤੇ ਉੱਥੇ ਇੱਕ ਮਨੁੱਖ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ। 2ਅਤੇ ਉਹ ਉਸ ਦੀ ਤੱਕ ਵਿੱਚ ਲੱਗੇ ਹੋਏ ਸਨ, ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਕਿ ਨਹੀਂ ਤਾਂ ਕਿ ਉਹ ਦੇ ਜੁੰਮੇ ਦੋਸ਼ ਲਾਉਣ। 3ਉਹ ਨੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਕਿਹਾ, ਵਿਚਕਾਰ ਖੜ੍ਹਾ ਹੋ। 4ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਜਾਨ ਨੂੰ ਮਾਰਨਾ? ਪਰ ਉਹ ਚੁੱਪ ਹੀ ਰਹੇ। 5ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ। ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ। 6ਤਦ ਫ਼ਰੀਸੀ ਨਿੱਕਲ ਕੇ ਉਸ ਵੇਲੇ ਹੇਰੋਦੀਆਂ ਨਾਲ ਉਹ ਦੇ ਵਿਰੁੱਧ ਯੋਜਨਾ ਬਣਾਉਣ ਲੱਗੇ ਜੋ ਕਿਸ ਤਰ੍ਹਾਂ ਉਹ ਦਾ ਨਾਸ ਕਰੀਏ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ