ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 31
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 31 ਮਈ 2027
ਸੋਮਵਾਰ · ਆਮ ਸਮੇਂ ਦਾ 9ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਧੰਨ ਕੁਆਰੀ ਮਰਿਯਮ ਦਾ ਇਲੀਸਬਤ ਨੂੰ ਮਿਲਣ ਜਾਣਾ
ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
ਜਾਂ: ਰੋਮ 12:9–16
14ਹੇ ਸੀਯੋਨ ਦੀਏ ਧੀਏ, ਉੱਚੀ ਅਵਾਜ਼ ਨਾਲ ਗਾ, ਹੇ ਇਸਰਾਏਲ, ਜੈਕਾਰਾ ਗਜਾ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਅਨੰਦ ਕਰ ਅਤੇ ਮਗਨ ਹੋ! 15ਯਹੋਵਾਹ ਨੇ ਤੇਰੇ ਦੰਡ ਨੂੰ ਦੂਰ ਕੀਤਾ ਹੈ, ਉਹ ਨੇ ਤੇਰੇ ਵੈਰੀ ਨੂੰ ਕੱਢ ਦਿੱਤਾ ਹੈ, ਇਸਰਾਏਲ ਦਾ ਰਾਜਾ, ਹਾਂ, ਯਹੋਵਾਹ ਤੇਰੇ ਵਿਚਕਾਰ ਹੈ, ਤੂੰ ਫੇਰ ਬਿਪਤਾ ਤੋਂ ਨਾ ਡਰੇਂਗੀ। 16ਉਸ ਦਿਨ ਯਰੂਸ਼ਲਮ ਨੂੰ ਆਖਿਆ ਜਾਵੇਗਾ, “ਹੇ ਸੀਯੋਨ! ਨਾ ਡਰ, ਤੇਰੇ ਹੱਥ ਢਿੱਲੇ ਨਾ ਪੈ ਜਾਣ!” 17ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ। 18ਮੈਂ ਉਹਨਾਂ ਨੂੰ ਜੋ ਨਿਯੁਕਤ ਕੀਤੇ ਹੋਏ ਪਰਬਾਂ ਵਿੱਚ ਸ਼ਾਮਿਲ ਨਾ ਹੋਣ ਦੇ ਕਾਰਨ ਸੋਗ ਕਰਦੇ ਹਨ, ਉਨ੍ਹਾਂ ਨੂੰ ਮੈਂ ਇਕੱਠਾ ਕਰਾਂਗਾ, ਕਿਉਂ ਜੋ ਉਹ ਤੇਰੇ ਹਨ, ਅਤੇ ਤੇਰਾ ਉਲਾਹਮਾ ਉਨ੍ਹਾਂ ਦੇ ਉੱਤੇ ਇੱਕ ਭਾਰ ਸੀ।
ਜਵਾਬੀ ਭਜਨ
2ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ। 3ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ। 4ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ। 5ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ। 6ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।
ਇੰਜੀਲ
39ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ। 40ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ। 41ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ। 42ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ। 43ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? 44ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ। 45ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ। 46ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ, 47ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ, 48ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, 49ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। 50ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ। 51ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ। 52ਉਸ ਨੇ ਬਲਵੰਤਾਂ ਨੂੰ ਸਿੰਘਾਸਣ ਤੋਂ ਗਿਰਾ ਦਿੱਤਾ, ਅਤੇ ਕਮਜ਼ੋਰਾਂ ਨੂੰ ਉੱਚਿਆਂ ਕੀਤਾ। 53ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖਾਲੀ ਹੱਥ ਕੱਢ ਦਿੱਤਾ। 54ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ, 55ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ। 56ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ