Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 31

ਆਰਥੋਡਾਕਸ ਕੈਲੰਡਰ · 18 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 31 ਮਈ 2027

ਸੋਮਵਾਰ · ਪਾਸਕਾ ਦਾ ਪੰਜਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Commemoration of the Holy Fathers of Seven Ecumenical Councils

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 12:12–17

12ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ। 13ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ। 14ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ! 15ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ। 16ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ। ਤਦ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਹੈਰਾਨ ਹੋ ਗਏ। 17ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੂ ਨੇ ਕਿਵੇਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ।

ਇੰਜੀਲ

ਯੂਹ 8:42–51

42ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ। 43ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਨਣ ਲਈ ਤਿਆਰ ਨਹੀਂ ਹੋ। 44ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ। 45ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ। 46ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਆਖ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ? 47ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।” 48ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਕਹਿੰਦੇ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਹੈ।” 49ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਆਦਰ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ। 50ਮੈਂ ਆਪਣਾ ਆਦਰ ਨਹੀਂ ਚਾਹੁੰਦਾ। ਇੱਕ ਅਜਿਹਾ ਹੈ ਜੋ ਮੇਰਾ ਆਦਰ ਕਰਨਾ ਚਾਹੁੰਦਾ ਹੈ। ਉਹ ਨਿਆਈਂ ਹੈ। 51ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।”

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 18 ਸਿਵਲ ਕੈਲੰਡਰ ਦਾ ਮਈ 31 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ