Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 1

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 1 ਜੂਨ 2027

ਮੰਗਲਵਾਰ · ਆਮ ਸਮੇਂ ਦਾ 9ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 9ਵੇਂ ਹਫ਼ਤੇ ਦਾ ਮੰਗਲਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਲਾਲ

ਸੰਤ ਜਸਟਿਨ, ਸ਼ਹੀਦ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਇਸ ਅਨੁਵਾਦ ਵਿੱਚ ਨਹੀਂ

ਜਵਾਬੀ ਭਜਨ

ਜ਼ਬੂ 112:1–2, 7–9

1ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ। 2ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ। 7ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ। 8ਉਹ ਦਾ ਮਨ ਤਕੜਾ ਹੈ, ਉਹ ਨਾ ਡੋਲੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ। 9ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਗ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।

ਇੰਜੀਲ

ਮਰਕੁ 12:13–17

13ਫੇਰ ਉਨ੍ਹਾਂ ਨੇ ਫ਼ਰੀਸੀਆਂ ਅਤੇ ਹੇਰੋਦੀਆਂ ਵਿੱਚੋਂ ਕਈਆਂ ਨੂੰ ਉਹ ਦੇ ਕੋਲ ਭੇਜਿਆ ਜੋ ਉਹ ਨੂੰ ਉਹ ਦੀਆਂ ਗੱਲਾਂ ਵਿੱਚ ਫਸਾਉਣ। 14ਸੋ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ! ਕੈਸਰ ਨੂੰ “ਕਰ” ਦੇਣਾ ਯੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ? 15ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਸਿੱਕਾ ਮੇਰੇ ਕੋਲ ਲਿਆਓ ਤਾਂ ਵੇਖਾਂ। 16ਸੋ ਓਹ ਲਿਆਏ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? ਉਨ੍ਹਾਂ ਉਸ ਨੂੰ ਆਖਿਆ, ਕੈਸਰ ਦੀ। 17ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ, ਸੋ ਕੈਸਰ ਨੂੰ ਦਿਓ ਅਤੇ ਜਿਹੜੀਆਂ ਚੀਜ਼ਾਂ ਪਰਮੇਸ਼ੁਰ ਦੀਆਂ ਹਨ, ਉਹ ਪਰਮੇਸ਼ੁਰ ਨੂੰ ਦਿਓ ਤਾਂ ਉਹ ਉਸ ਤੋਂ ਬਹੁਤ ਹੈਰਾਨ ਹੋਏ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ