Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 1

ਆਰਥੋਡਾਕਸ ਕੈਲੰਡਰ · 19 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 1 ਜੂਨ 2027

ਮੰਗਲਵਾਰ · ਪਾਸਕਾ ਦਾ ਪੰਜਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Hieromartyrs Patrick the Bishop of Prussa and the Priests Acacius, Menander, and Polyenus († c. 100)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 12:25–13:12

25ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਿਹਾ ਜਾਂਦਾ ਹੈ, ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ। 13:1ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ। 2ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ। 3ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ। 4ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ। 5ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ। 6ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ। 7ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ। 8ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ। 9ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ 10ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ? 11ਹੁਣ ਵੇਖ, ਪ੍ਰਭੂ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਂਗਾ ਅਤੇ ਕੁਝ ਸਮੇਂ ਤੱਕ ਸੂਰਜ ਨੂੰ ਨਾ ਵੇਖੇਂਗਾ! ਅਤੇ ਉਸੇ ਤਰ੍ਹਾਂ ਉਹ ਦੇ ਉੱਤੇ ਧੁੰਦ ਅਤੇ ਹਨ੍ਹੇਰਾ ਛਾ ਗਿਆ। ਤਾਂ ਉਹ ਟੋਲਦਾ ਫਿਰਿਆ ਕਿ ਕੋਈ ਹੱਥ ਫੜ੍ਹ ਕੇ ਮੈਨੂੰ ਲੈ ਚੱਲੇ। 12ਤਦ ਰਾਜਪਾਲ ਨੇ ਜਦੋਂ ਇਹ ਘਟਨਾ ਵੇਖੀ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ।

ਇੰਜੀਲ

ਯੂਹ 8:51–59

51ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।” 52ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ। 53ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਪਰ ਤੂੰ ਆਪਣੇ ਆਪ ਨੂੰ ਕੀ ਸਮਝਦਾ ਹੈਂ?” 54ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ। 55ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਆਖਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ। 56ਤੁਹਾਡਾ ਪਿਤਾ ਅਬਰਾਹਾਮ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇ। ਉਸ ਨੇ ਓਹ ਦਿਨ ਵੇਖਿਆ ਅਤੇ ਬੜਾ ਖੁਸ਼ ਹੋਇਆ।” 57ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸਕਦਾ ਹੈ ਜਦ ਕਿ ਤੂੰ ਪੰਜਾਹਾਂ ਸਾਲਾਂ ਦਾ ਵੀ ਨਹੀਂ।” 58ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।” 59ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਨੂੰ ਮਾਰਨ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁੱਕ ਗਿਆ ਅਤੇ ਹੈਕਲ ਛੱਡ ਕੇ ਚਲਾ ਗਿਆ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 19 ਸਿਵਲ ਕੈਲੰਡਰ ਦਾ ਜੂਨ 1 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ