Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 2

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 2 ਜੂਨ 2027

ਬੁੱਧਵਾਰ · ਆਮ ਸਮੇਂ ਦਾ 9ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 9ਵੇਂ ਹਫ਼ਤੇ ਦਾ ਬੁੱਧਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਮਾਰਸੇਲੀਨਸ ਅਤੇ ਪੀਟਰ, ਸ਼ਹੀਦ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਇਸ ਅਨੁਵਾਦ ਵਿੱਚ ਨਹੀਂ

ਜਵਾਬੀ ਭਜਨ

ਜ਼ਬੂ 25:2–9

2ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ। 3ਜਿੰਨ੍ਹੇ ਤੈਨੂੰ ਤੱਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ-ਮੱਲੀ ਧੋਖਾ ਦਿੰਦੇ ਹਨ। 4ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ। 5ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ। 6ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ। 7ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ। 8ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ। 9ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।

ਇੰਜੀਲ

ਮਰਕੁ 12:18–27

18ਫੇਰ ਸਦੂਕੀ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ। ਉਸ ਕੋਲ ਆਏ ਅਤੇ ਉਸ ਨੂੰ ਇਹ ਸਵਾਲ ਕੀਤਾ 19ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਮਰ ਜਾਵੇ ਅਤੇ ਉਹ ਦੀ ਪਤਨੀ ਰਹਿ ਜਾਵੇ ਅਤੇ ਕੋਈ ਉਲਾਦ ਨਾ ਛੱਡ ਗਿਆ ਹੋਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨੂੰ ਵਿਆਹ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ। 20ਸੱਤ ਭਰਾ ਸਨ ਅਤੇ ਪਹਿਲੇ ਨੇ ਵਿਆਹ ਕਰਾਇਆ ਅਤੇ ਬੇ-ਔਲਾਦ ਹੀ ਮਰ ਗਿਆ। 21ਤਦ ਦੂਸਰੇ ਭਰਾ ਨੇ ਉਹ ਨੂੰ ਵਿਆਹ ਲਿਆ ਅਤੇ ਉਹ ਵੀ ਬੇ-ਔਲਾਦ ਹੀ ਮਰ ਗਿਆ, ਅਤੇ ਇਸੇ ਤਰ੍ਹਾਂ ਤੀਜੇ ਨੇ ਵੀ ਅਤੇ ਸੱਤੇ ਬੇ-ਔਲਾਦ ਹੀ ਮਰ ਗਏ। 22ਸਾਰਿਆਂ ਦੇ ਪਿੱਛੋਂ ਉਹ ਔਰਤ ਵੀ ਮਰ ਗਈ। 23ਸੋ ਹੁਣ ਜੀ ਉੱਠਣ ਤੋਂ ਬਾਅਦ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ, ਕਿਉਂ ਜੋ ਓਹ ਹੁਣ ਸੱਤਾਂ ਦੀ ਪਤਨੀ ਹੋ ਗਈ ਸੀ? 24ਯਿਸੂ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਕਰ ਕੇ ਤਾਂ ਭੁੱਲ ਵਿੱਚ ਨਹੀਂ ਪਏ ਹੋ, ਕਿ ਤੁਸੀਂ ਨਾ ਪਵਿੱਤਰ ਗ੍ਰੰਥਾਂ ਨੂੰ, ਅਤੇ ਨਾ ਪਰਮੇਸ਼ੁਰ ਦੀ ਸਮਰੱਥਾ ਨੂੰ ਜਾਣਦੇ ਹੋ? 25ਕਿਉਂਕਿ ਜਦ ਮੁਰਦਿਆਂ ਵਿੱਚੋਂ ਜੀ ਉੱਠਦੇ ਹਨ ਤਾਂ ਉਹ ਨਾ ਵਿਆਹ ਕਰਦੇ ਹਨ, ਅਤੇ ਨਾ ਵਿਆਹੇ ਜਾਂਦੇ ਹਨ, ਪਰ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ। 26ਪਰ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਵਿੱਚ ਕੀ ਤੁਸੀਂ ਮੂਸਾ ਦੀ ਪੋਥੀ ਵਿੱਚੋਂ ਝਾੜੀ ਦੀ ਕਥਾ ਨੂੰ ਨਹੀਂ ਪੜ੍ਹਿਆ, ਜੋ ਪਰਮੇਸ਼ੁਰ ਨੇ ਉਹ ਨੂੰ ਕਿਹਾ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? 27ਉਹ ਮੁਰਦਿਆਂ ਦਾ ਪਰਮੇਸ਼ੁਰ ਤਾਂ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਤੁਸੀਂ ਵੱਡੀ ਭੁੱਲ ਵਿੱਚ ਪਏ ਹੋਏ ਹੋ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ