Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 2

ਆਰਥੋਡਾਕਸ ਕੈਲੰਡਰ · 20 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 2 ਜੂਨ 2027

ਬੁੱਧਵਾਰ · ਪਾਸਕਾ ਦਾ ਪੰਜਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

ਮੱਧ-ਤਿਉਹਾਰ ਦੀ ਸਮਾਪਤੀ

ਵਰਤ ਦਾ ਦਿਨ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 13:13–24

13ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ। 14ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ। 15ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ। 16ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ। 17ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ। 18ਅਤੇ ਲੱਗਭਗ ਚਾਲ੍ਹੀਆਂ ਸਾਲਾਂ ਤੱਕ ਉਜਾੜ ਵਿੱਚ ਉਨ੍ਹਾਂ ਦੀ ਸਹਿੰਦਾ ਰਿਹਾ। 19ਅਤੇ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਲੱਗਭਗ ਸਾਢੇ ਚਾਰ ਸੌ ਸਾਲਾਂ ਤੱਕ ਉਨ੍ਹਾਂ ਦਾ ਵਿਰਸਾ ਕਰ ਦਿੱਤਾ। 20ਉਸ ਤੋਂ ਬਾਅਦ ਉਸ ਨੇ ਸਮੂਏਲ ਨਬੀ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ। 21ਫਿਰ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਨੂੰ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨੂੰ ਦਿੱਤਾ। 22ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ। 23ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ 24ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ।

ਇੰਜੀਲ

ਯੂਹ 6:5–14

5ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫ਼ਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ।” 6ਯਿਸੂ ਨੇ ਇਹ ਫ਼ਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ। 7ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।” 8ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ, 9“ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?” 10ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ। 11ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ। 12ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।” 13ਤਾਂ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਬਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ। 14ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 20 ਸਿਵਲ ਕੈਲੰਡਰ ਦਾ ਜੂਨ 2 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ