Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 3

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 3 ਜੂਨ 2027

ਵੀਰਵਾਰ · ਆਮ ਸਮੇਂ ਦਾ 9ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 9ਵੇਂ ਹਫ਼ਤੇ ਦਾ ਵੀਰਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਲਾਲ

ਸੰਤ ਚਾਰਲਸ ਲਵਾਂਗਾ ਅਤੇ ਸਾਥੀ, ਸ਼ਹੀਦ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਇਸ ਅਨੁਵਾਦ ਵਿੱਚ ਨਹੀਂ

ਜਵਾਬੀ ਭਜਨ

ਜ਼ਬੂ 128:1–5

1ਯਾਤਰਾ ਦਾ ਗੀਤ ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ! 2ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ। 3ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ। 4ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ। 5ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,

ਇੰਜੀਲ

ਮਰਕੁ 12:28–34

28ਉਪਦੇਸ਼ਕਾਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਨਾਲ ਦਾ ਸਵਾਲ-ਜ਼ਵਾਬ ਸੁਣਿਆ ਅਤੇ ਇਹ ਸਮਝ ਕੇ ਜੋ ਉਸ ਨੇ ਉਨ੍ਹਾਂ ਨੂੰ ਚੰਗਾ ਜ਼ਵਾਬ ਦਿੱਤਾ ਹੈ ਉਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਹੁਕਮ ਕਿਹੜਾ ਹੈ? 29ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ। 30ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ। 31ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ। 32ਤਦ ਉਸ ਉਪਦੇਸ਼ਕ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੁਸੀਂ ਸੱਚ ਆਖਿਆ ਭਈ ਉਹ ਇੱਕੋ ਹੀ ਹੈ, ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ। 33ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮ ਬਲੀਆਂ ਅਤੇ ਬਲੀਦਾਨਾਂ ਨਾਲੋਂ ਵੱਧਕੇ ਹੈ। 34ਜਦੋਂ ਪ੍ਰਭੂ ਯਿਸੂ ਨੇ ਵੇਖਿਆ ਕਿ ਉਹ ਨੇ ਸਮਝ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ, ਅਤੇ ਉਸ ਤੋਂ ਬਾਅਦ ਕਿਸੇ ਦਾ ਹੌਂਸਲਾ ਨਾ ਪਿਆ ਕਿ ਉਸ ਕੋਲੋਂ ਕੁਝ ਸਵਾਲ ਕਰੇ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ