Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 3

ਆਰਥੋਡਾਕਸ ਕੈਲੰਡਰ · 21 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 3 ਜੂਨ 2027

ਵੀਰਵਾਰ · ਪਾਸਕਾ ਦਾ ਪੰਜਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Meeting of the Vladimir Icon of the Mother of God (established in memory of the deliverance of Moscow from the Tatar invasion led by Crimean Khan Makhmet-Girei in 1521)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

1 ਰਾਜਾ 8:22–23, 27–30

22ਤਦ ਸੁਲੇਮਾਨ ਯਹੋਵਾਹ ਦੀ ਜਗਵੇਦੀ ਦੇ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖੜ੍ਹਾ ਹੋਇਆ ਅਤੇ ਆਪਣੇ ਹੱਥ ਅਕਾਸ਼ ਵੱਲ ਚੁੱਕੇ। 23ਉਸ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਜਿਹਾ ਉਤਾਹਾਂ ਸਵਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ। 27ਭਲਾ, ਪਰਮੇਸ਼ੁਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ? 28ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਅਤੇ ਉਸ ਦੁਹਾਈ ਅਤੇ ਬੇਨਤੀ ਨੂੰ ਸੁਣ ਲੈ ਜੋ ਤੇਰਾ ਦਾਸ ਅੱਜ ਤੇਰੇ ਸਾਹਮਣੇ ਪ੍ਰਾਰਥਨਾ ਕਰਦਾ ਹੈ। 29ਤੇਰੀਆਂ ਅੱਖਾਂ ਰਾਤ-ਦਿਨ ਇਸ ਭਵਨ ਵੱਲ ਖੁੱਲ੍ਹੀਆਂ ਰਹਿਣ ਅਰਥਾਤ ਇਸ ਸਥਾਨ ਵੱਲ ਜਿਸ ਦੇ ਵਿਖੇ ਤੂੰ ਫ਼ਰਮਾਇਆ ਸੀ ਕਿ ਮੇਰਾ ਨਾਮ ਉੱਥੇ ਰਹੇਗਾ, ਆਪਣੇ ਦਾਸ ਦੀ ਬੇਨਤੀ ਨੂੰ ਜੋ ਉਹ ਇਸ ਸਥਾਨ ਵੱਲ ਕਰੇ ਸੁਣ ਲਈਂ। 30ਆਪਣੇ ਦਾਸ ਦੀ ਅਤੇ ਆਪਣੀ ਪਰਜਾ ਇਸਰਾਏਲ ਦੀਆਂ ਬੇਨਤੀਆਂ ਨੂੰ ਸੁਣ ਲਈਂ ਜਦ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ, ਸਗੋਂ ਆਪਣੇ ਸਵਰਗੀ ਭਵਨ ਵਿੱਚੋਂ ਸੁਣ ਲਈਂ ਅਤੇ ਸੁਣ ਕੇ ਮਾਫ਼ ਕਰੀਂ।

ਸ਼ਾਮ ਦੀ ਪ੍ਰਾਰਥਨਾ: ਪਾਠ

ਯਸਾ 61:10–62:5

10ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ। 11ਜਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ਼ ਬੀਜਾਂ ਨੂੰ ਉਪਜਾਉਂਦਾ ਹੈ, ਉਸੇ ਤਰ੍ਹਾਂ ਹੀ ਪ੍ਰਭੂ ਯਹੋਵਾਹ ਧਰਮ ਅਤੇ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ। 62:1ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਾ ਲਵਾਂਗਾ, ਜਦ ਤੱਕ ਉਸ ਦਾ ਧਰਮ ਉਜਾਲੇ ਵਾਂਗੂੰ, ਅਤੇ ਉਸ ਦੀ ਮੁਕਤੀ ਬਲਦੇ ਦੀਵੇ ਵਾਂਗੂੰ ਨਾ ਵਿਖਾਈ ਦੇਵੇ। 2ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਮ ਤੋਂ ਸੱਦੀ ਜਾਵੇਂਗੀ, ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲੇਗਾ। 3ਤੂੰ ਯਹੋਵਾਹ ਦੇ ਹੱਥ ਵਿੱਚ ਇੱਕ ਸੁਹੱਪਣ ਦਾ ਮੁਕਟ, ਅਤੇ ਆਪਣੇ ਪਰਮੇਸ਼ੁਰ ਦੇ ਹੱਥ ਵਿੱਚ ਇੱਕ ਸ਼ਾਹੀ ਤਾਜ ਹੋਵੇਂਗੀ। 4ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ,” ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ। 5ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ ਹੈ, ਉਸੇ ਤਰ੍ਹਾਂ ਤੇਰੇ ਪੁੱਤਰ ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਆਪਣੀ ਲਾੜੀ ਉੱਤੇ ਅਨੰਦ ਹੁੰਦਾ ਹੈ, ਉਸੇ ਤਰ੍ਹਾਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਅਨੰਦ ਹੋਵੇਗਾ।

ਸ਼ਾਮ ਦੀ ਪ੍ਰਾਰਥਨਾ: ਪਾਠ

ਯਸਾ 60:1–16

1ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ। 2ਵੇਖੋ, ਹਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਉੱਤੇ ਘੁੱਪ ਹਨ੍ਹੇਰਾ ਛਾਇਆ ਹੈ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਪਰਗਟ ਹੋਵੇਗਾ। 3ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ। 4ਆਪਣੀਆਂ ਅੱਖਾਂ ਚੁੱਕ ਕੇ ਆਲੇ-ਦੁਆਲੇ ਵੇਖ! ਉਹ ਸਭ ਦੇ ਸਭ ਇਕੱਠੇ ਹੁੰਦੇ, ਉਹ ਤੇਰੇ ਕੋਲ ਆਉਂਦੇ, ਤੇਰੇ ਪੁੱਤਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ। 5ਤਦ ਤੂੰ ਇਸ ਨੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ-ਥਰ ਕੰਬੇਗਾ ਅਤੇ ਅਨੰਦ ਨਾਲ ਭਰ ਜਾਵੇਗਾ, ਕਿਉਂ ਜੋ ਸਮੁੰਦਰ ਦੀ ਬਹੁਤਾਇਤ ਤੇਰੇ ਵੱਲ ਫਿਰੇਗੀ, ਅਤੇ ਕੌਮਾਂ ਦਾ ਮਾਲ-ਧਨ ਤੇਰੇ ਵੱਲ ਆਵੇਗਾ। 6ਊਠਾਂ ਦੇ ਝੁੰਡ ਤੇਰੇ ਦੇਸ ਨੂੰ ਭਰ ਦੇਣਗੇ, ਮਿਦਯਾਨ ਅਤੇ ਏਫਾਹ ਦੇਸ ਦੇ ਜੁਆਨ ਊਠ, ਸ਼ਬਾ ਦੇਸ ਤੋਂ ਸਾਰੇ ਲੋਕ ਆਉਣਗੇ, ਅਤੇ ਸੋਨਾ ਅਤੇ ਲੁਬਾਨ ਲਿਆਉਣਗੇ ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ। 7ਕੇਦਾਰ ਦੇਸ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਤ ਦੇਸ ਦੇ ਮੇਂਢੇ ਤੇਰੀ ਸੇਵਾ ਕਰਨਗੇ, ਉਹ ਮੇਰੀ ਜਗਵੇਦੀ ਉੱਤੇ ਕਬੂਲ ਕੀਤੇ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਹੋਰ ਵੀ ਪਰਤਾਪੀ ਬਣਾਵਾਂਗਾ। 8ਇਹ ਕੌਣ ਹਨ ਜਿਹੜੇ ਬੱਦਲ ਵਾਂਗੂੰ ਉੱਡੇ ਆਉਂਦੇ ਹਨ, ਜਿਵੇਂ ਘੁੱਗੀਆਂ ਆਪਣੇ ਆਲ੍ਹਣਿਆਂ ਨੂੰ? 9ਸੱਚ-ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਸਭ ਤੋਂ ਅੱਗੇ ਤਰਸ਼ੀਸ਼ ਦੇ ਜਹਾਜ਼ ਹੋਣਗੇ, ਤਾਂ ਜੋ ਉਹ ਤੇਰੇ ਪੁੱਤਰਾਂ ਨੂੰ ਉਹਨਾਂ ਦੀ ਚਾਂਦੀ ਤੇ ਸੋਨੇ ਸਮੇਤ ਯਹੋਵਾਹ ਤੇਰੇ ਪਰਮੇਸ਼ੁਰ ਅਰਥਾਤ ਇਸਰਾਏਲ ਦੇ ਪਵਿੱਤਰ ਪੁਰਖ ਲਈ ਤੇਰੇ ਕੋਲ ਦੂਰੋਂ ਲਿਆਉਣ, ਕਿਉਂ ਜੋ ਉਸ ਨੇ ਤੈਨੂੰ ਸ਼ਾਨੋ-ਸ਼ੌਕਤ ਨਾਲ ਭਰਿਆ ਹੈ। 10ਪਰਦੇਸੀ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਉਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਮਾਰਿਆ, ਪਰ ਮੈਂ ਆਪਣੀ ਪ੍ਰਸੰਨਤਾ ਵਿੱਚ ਤੇਰੇ ਉੱਤੇ ਰਹਮ ਕਰਾਂਗਾ। 11ਤੇਰੇ ਫਾਟਕ ਸਦਾ ਖੁੱਲ੍ਹੇ ਰਹਿਣਗੇ, ਉਹ ਦਿਨ ਰਾਤ ਬੰਦ ਨਾ ਹੋਣਗੇ, ਤਾਂ ਜੋ ਲੋਕ ਤੇਰੇ ਕੋਲ ਕੌਮਾਂ ਦਾ ਧਨ, ਅਤੇ ਉਹਨਾਂ ਦੇ ਰਾਜਿਆਂ ਨੂੰ ਬੰਦੀ ਬਣਾ ਕੇ ਜਿੱਤ ਦੇ ਜਲੂਸ ਵਿੱਚ ਤੇਰੇ ਕੋਲ ਲਿਆਉਣ। 12ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਉਹ ਕੌਮਾਂ ਪੂਰੀ ਤਰ੍ਹਾਂ ਹੀ ਬਰਬਾਦ ਹੋ ਜਾਣਗੀਆਂ। 13ਲਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ ਅਰਥਾਤ ਸਰੂ, ਚੀਲ ਅਤੇ ਚਨਾਰ ਤੇਰੇ ਕੋਲ ਇਕੱਠੇ ਕੀਤੇ ਜਾਣਗੇ ਤਾਂ ਜੋ ਉਹ ਮੇਰੇ ਪਵਿੱਤਰ ਸਥਾਨ ਨੂੰ ਸਜਾਉਣ, ਇਸ ਤਰ੍ਹਾਂ ਮੈਂ ਆਪਣੇ ਪੈਰਾਂ ਦੇ ਸਥਾਨ ਨੂੰ ਸ਼ਾਨਦਾਰ ਬਣਾਵਾਂਗਾ। 14ਤੈਨੂੰ ਦੁੱਖ ਦੇਣ ਵਾਲਿਆਂ ਦੀ ਸੰਤਾਨ ਤੇਰੇ ਕੋਲ ਸਿਰ ਝੁਕਾ ਕੇ ਆਵੇਗੀ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦਾ ਸੀਯੋਨ ਆਖਣਗੇ। 15ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓਂ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ। 16ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸਰਬ ਸ਼ਕਤੀਮਾਨ ਹਾਂ।

ਸਵੇਰ ਦੀ ਪ੍ਰਾਰਥਨਾ: ਇੰਜੀਲ (ਪਰਮੇਸ਼ੁਰ ਦੀ ਮਾਤਾ ਦੇ ਵਲਾਦੀਮੀਰ ਆਈਕਨ ਲਈ)

ਲੂਕਾ 1:39–49, 56

39ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ। 40ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ। 41ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ। 42ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ। 43ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? 44ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ। 45ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ। 46ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ, 47ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ, 48ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, 49ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। 56ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।

ਪੱਤ੍ਰੀ

ਰਸੂਲਾਂ 14:20–27

20ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ। 21ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ। 22ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ। 23ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ। 24ਤਾਂ ਉਹ ਪਿਸਿਦਿਯਾ ਵਿੱਚੋਂ ਦੀ ਲੰਘ ਕੇ ਪਮਫ਼ੁਲਿਯਾ ਵਿੱਚ ਆਏ। 25ਅਤੇ ਪਰਗਾ ਵਿੱਚ ਬਚਨ ਸੁਣਾ ਕੇ ਅੱਤਲਿਯਾ ਨੂੰ ਆਏ। 26ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ। 27ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ।

ਪੱਤ੍ਰੀ (ਸੰਤਾਂ ਲਈ)

ਗਲਾ 1:11–19

11ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ। 12ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ। 13ਕਿਉਂ ਜੋ ਯਹੂਦੀਆਂ ਦੇ ਮਤ ਜੋ ਮੇਰਾ ਪਹਿਲਾਂ ਚਾਲ-ਚਲਣ ਸੀ, ਤੁਸੀਂ ਉਹ ਦੀ ਖ਼ਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਉਂਦਾ ਅਤੇ ਨਾਸ ਕਰਦਾ ਸੀ। 14ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਲਈ ਬੜਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਧਰਮ ਵਿੱਚ ਆਪਣੀ ਕੌਮ ਦੇ ਮੰਨਣ ਵਾਲਿਆਂ ਨਾਲੋਂ ਜਿਆਦਾ ਉਤਸ਼ਾਹੀ ਸੀ। 15ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ। 16ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ, 17ਅਤੇ ਨਾ ਯਰੂਸ਼ਲਮ ਵਿੱਚ ਉਹਨਾਂ ਕੋਲ ਗਿਆ ਜਿਹੜੇ ਮੇਰੇ ਤੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸ਼ਕ ਨੂੰ ਮੁੜ ਆਇਆ। 18ਤਦ ਤਿੰਨਾਂ ਸਾਲਾਂ ਦੇ ਪਿੱਛੋਂ ਕੇਫ਼ਾਸ ਦੇ ਨਾਲ ਮੁਲਾਕਾਤ ਕਰਨ ਲਈ ਮੈਂ ਯਰੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ। 19ਪਰ ਪ੍ਰਭੂ ਦੇ ਭਰਾ ਯਾਕੂਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ।

ਪੱਤ੍ਰੀ (ਪਰਮੇਸ਼ੁਰ ਦੀ ਮਾਤਾ ਦੇ ਵਲਾਦੀਮੀਰ ਆਈਕਨ ਲਈ)

ਫਿਲਿੱ 2:5–11

5ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ। 6ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। 7ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ। 8ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ। 9ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। 10ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। 11ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।

ਇੰਜੀਲ

ਯੂਹ 9:39–10:9

39ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ।” 40ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?” 41ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸਕਦੇ ਹਾਂ, ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।” 10:1ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ। 2ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ। 3ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ। 4ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ। 5ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।” 6ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ। 7ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ। 8ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ। 9ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।

ਇੰਜੀਲ (ਸੰਤਾਂ ਲਈ)

ਯੂਹ 10:1–9

1ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ। 2ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ। 3ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ। 4ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ। 5ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।” 6ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ। 7ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ। 8ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ। 9ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।

ਇੰਜੀਲ (ਪਰਮੇਸ਼ੁਰ ਦੀ ਮਾਤਾ ਦੇ ਵਲਾਦੀਮੀਰ ਆਈਕਨ ਲਈ)

ਲੂਕਾ 10:38–42; 11:27–28

38ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ। 39ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ। 40ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ। 41ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ। 42ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ। 11:27ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ! 28ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 21 ਸਿਵਲ ਕੈਲੰਡਰ ਦਾ ਜੂਨ 3 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ