ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 4
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 4 ਜੂਨ 2027
ਸ਼ੁੱਕਰਵਾਰ · ਆਮ ਸਮੇਂ ਦਾ 9ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਯਿਸੂ ਦਾ ਅੱਤ ਪਵਿੱਤਰ ਦਿਲ
ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
1ਜਦ ਇਸਰਾਏਲ ਬੱਚਾ ਸੀ ਮੈਂ ਉਹ ਨੂੰ ਪਿਆਰ ਕੀਤਾ, ਅਤੇ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ। 3ਮੈਂ ਇਫ਼ਰਾਈਮ ਨੂੰ ਤੁਰਨਾ ਸਿਖਾਇਆ, ਮੈਂ ਉਹਨਾਂ ਨੂੰ ਆਪਣੀਆਂ ਬਾਹਾਂ ਉੱਤੇ ਚੁੱਕ ਲਿਆ, ਪਰ ਉਹਨਾਂ ਨਾ ਜਾਣਿਆ ਕਿ ਮੈਂ ਉਹਨਾਂ ਨੂੰ ਚੰਗਾ ਕੀਤਾ। 4ਮੈਂ ਉਹਨਾਂ ਨੂੰ ਆਦਮੀ ਦੇ ਰੱਸਿਆਂ ਨਾਲ ਅਤੇ ਪ੍ਰੇਮ ਦੇ ਬੰਧਨਾਂ ਨਾਲ ਖਿੱਚਿਆ। ਮੈਂ ਉਹਨਾਂ ਲਈ ਉਹ ਬਣਿਆ ਜੋ ਉਹਨਾਂ ਦੇ ਜਬਾੜਿਆਂ ਉੱਤੋਂ ਲਗਾਮ ਖੋਲ੍ਹਦਾ ਹੈ, ਮੈਂ ਉਹਨਾਂ ਦੀ ਵੱਲ ਝੁੱਕ ਕੇ ਖੁਆਇਆ। 8ਹੇ ਇਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ? ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ? ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ? ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਓ ਕਰਾਂ? ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ। 9ਮੈਂ ਆਪਣੇ ਤੇਜ਼ ਕ੍ਰੋਧ ਅਨੁਸਾਰ ਵਿਹਾਰ ਨਹੀਂ ਕਰਾਂਗਾ, ਮੈਂ ਇਫ਼ਰਾਈਮ ਦੇ ਨਾਸ ਕਰਨ ਲਈ ਨਹੀਂ ਮੁੜਾਂਗਾ। ਮੈਂ ਪਰਮੇਸ਼ੁਰ ਹਾਂ, ਇਨਸਾਨ ਨਹੀਂ, ਮੈਂ ਤੇਰੇ ਵਿਚਕਾਰ ਪਵਿੱਤਰ ਪੁਰਖ ਹਾਂ, ਮੈਂ ਕ੍ਰੋਧ ਨਾਲ ਨਹੀਂ ਆਵਾਂਗਾ।
ਜਵਾਬੀ ਭਜਨ
2ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ। 3ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ। 4ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ। 5ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ। 6ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।
ਦੂਜਾ ਪਾਠ
8ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ! 9ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ! 10ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ! 11ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ! 12ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ! 14ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ! 15ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ! 16ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ! 17ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ, 18ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ! 19ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ।
ਇੰਜੀਲ
31ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ। 32ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ। 33ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ। 34ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ। 35(ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ) 36ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।” 37ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।”
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ