Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 4

ਆਰਥੋਡਾਕਸ ਕੈਲੰਡਰ · 22 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 4 ਜੂਨ 2027

ਸ਼ੁੱਕਰਵਾਰ · ਪਾਸਕਾ ਦਾ ਪੰਜਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Martyr Basiliscus the Bishop of Comana († c. 308)

ਵਰਤ ਦਾ ਦਿਨ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 15:5–34

5ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ। 6ਤਦ ਰਸੂਲ ਅਤੇ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਗੱਲ ਨੂੰ ਸੋਚਣ। 7ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ। 8ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ। 9ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭੇਦਭਾਵ ਨਾ ਰੱਖਿਆ। 10ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ? 11ਪਰ ਸਾਨੂੰ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਉਹ ਵੀ ਮੁਕਤੀ ਪਾ ਗਏ ਅਸੀਂ ਵੀ ਪ੍ਰਭੂ ਯਿਸੂ ਦੀ ਕਿਰਪਾ ਨਾਲ ਮੁਕਤੀ ਪਾਵਾਂਗੇ। 12ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ਼ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ। 13ਅਤੇ ਜਦੋਂ ਉਹ ਚੁੱਪ ਹੋਏ ਤਾਂ ਯਾਕੂਬ ਅੱਗੋਂ ਕਹਿਣ ਲੱਗਾ, ਹੇ ਭਰਾਵੋ, ਮੇਰੀ ਸੁਣੋ। 14ਸ਼ਮਊਨ ਨੇ ਦੱਸਿਆ ਹੈ ਕਿ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਉਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ 15ਅਤੇ ਨਬੀਆਂ ਦੇ ਬਚਨ ਇਸ ਨਾਲ ਮਿਲਦੇ ਹਨ ਜਿਵੇਂ ਲਿਖਿਆ ਹੈ, - 16“ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫਿਰ ਬਣਾ ਕੇ ਖੜ੍ਹਾ ਕਰਾਂਗਾ, 17ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਅਖਵਾਉਂਦੇ ਹਨ ਪ੍ਰਭੂ ਨੂੰ ਭਾਲਣ।” 18ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ। 19ਮੇਰੀ ਸਲਾਹ ਇਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ, ਅਸੀਂ ਉਹਨਾਂ ਨੂੰ ਪਰੇਸ਼ਾਨ ਨਾ ਕਰੀਏ। 20ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ। 21ਕਿਉਂ ਜੋ ਪਹਿਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਹਨ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਉਹ ਦੀ ਬਿਵਸਥਾ ਪੜ੍ਹੀ ਜਾਂਦੀ ਹੈ। 22ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ। 23ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ 24ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ। 25ਤਾਂ ਅਸੀਂ ਇੱਕ ਮਨ ਹੋ ਕੇ ਇਹ ਚੰਗਾ ਸਮਝਿਆ ਜੋ ਕੁਝ ਪੁਰਖ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ, ਤੁਹਾਡੇ ਕੋਲ ਭੇਜੀਏ, 26ਜੋ ਅਜਿਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੇ ਲਈ ਜੋਖਮ ਵਿੱਚ ਪਾ ਦਿੱਤੇ। 27ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ। 28ਕਿਉਂਕਿ ਪਵਿੱਤਰ ਆਤਮਾ ਨੇ ਅਤੇ ਅਸੀਂ ਚੰਗਾ ਸਮਝਿਆ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ 29ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ। 30ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ। 31ਉਹ ਪੜ੍ਹ ਕੇ ਇਸ ਤਸੱਲੀ ਦੀਆਂ ਗੱਲਾਂ ਨਾਲ ਬਹੁਤ ਅਨੰਦ ਹੋਏ। 32ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ। 33ਅਤੇ ਉਹ ਕੁਝ ਦਿਨ ਰਹਿ ਕੇ ਆਪਣੇ ਭੇਜਣ ਵਾਲਿਆਂ ਦੇ ਕੋਲ ਜਾਣ ਨੂੰ ਭਰਾਵਾਂ ਕੋਲੋਂ ਸੁੱਖ-ਸਾਂਦ ਨਾਲ ਵਿਦਾ ਹੋਏ। 34ਪਰ ਸੀਲਾਸ ਨੂੰ ਉੱਥੇ ਰਹਿਣਾ ਚੰਗਾ ਲੱਗਿਆ,

ਇੰਜੀਲ

ਯੂਹ 10:17–28

17ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ। 18ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।” 19ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ। 20ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?” 21ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ? ਨਹੀਂ!” 22ਇਹ ਸਰਦੀ ਦੀ ਰੁੱਤ ਸੀ ਅਤੇ ਯਰੂਸ਼ਲਮ ਵਿੱਚ ਪ੍ਰਤਿਸ਼ਠਾ ਦਾ ਤਿਉਹਾਰ ਆਇਆ। 23ਯਿਸੂ ਹੈਕਲ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ। 24ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਭੁਲਾਵੇ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾਂ ਸਾਨੂੰ ਸਾਫ਼-ਸਾਫ਼ ਦੱਸ।” 25ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ। 26ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ। 27ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ। 28ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 22 ਸਿਵਲ ਕੈਲੰਡਰ ਦਾ ਜੂਨ 4 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ