Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 5

ਆਰਥੋਡਾਕਸ ਕੈਲੰਡਰ · 23 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 5 ਜੂਨ 2027

ਸ਼ਨੀਵਾਰ · ਪਾਸਕਾ ਦਾ ਪੰਜਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

St. Michael the Confessor and Bishop of Synnada († 821)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 15:35–41

35ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੂ ਦਾ ਬਚਨ ਸਿਖਾਉਂਦੇ ਅਤੇ ਉਹ ਦੀ ਖੁਸ਼ਖਬਰੀ ਸੁਣਾਉਂਦੇ ਸਨ। 36ਕਈ ਦਿਨਾਂ ਪਿੱਛੋਂ ਪੌਲੁਸ ਨੇ ਬਰਨਬਾਸ ਨੂੰ ਆਖਿਆ ਕਿ ਆਉ ਹਰੇਕ ਨਗਰ ਵਿੱਚ ਜਿੱਥੇ ਅਸੀਂ ਪਰਮੇਸ਼ੁਰ ਦਾ ਬਚਨ ਸੁਣਾਇਆ ਸੀ, ਫਿਰ ਜਾ ਕੇ ਭਰਾਵਾਂ ਦੀ ਖ਼ਬਰ ਲਈਏ ਕਿ ਉਨ੍ਹਾਂ ਦਾ ਕੀ ਹਾਲ ਹੈ। 37ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਹਿੰਦੇ ਹਨ ਆਪਣੇ ਨਾਲ ਲੈ ਚੱਲੀਏ। 38ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ। 39ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ। 40ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ। 41ਅਤੇ ਸੀਰੀਯਾ ਅਤੇ ਕਿਲਕਿਯਾ ਵਿੱਚ ਫ਼ਿਰਦਿਆਂ ਹੋਇਆਂ ਉਸ ਨੇ ਕਲੀਸਿਯਾ ਨੂੰ ਮਜ਼ਬੂਤ ਕੀਤਾ।

ਇੰਜੀਲ

ਯੂਹ 10:27–38

27ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ। 28ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ। 29ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ। 30ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।” 31ਯਹੂਦੀਆਂ ਨੇ ਫਿਰ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ। 32ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ?” 33ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਿਆ ਹੈਂ। ਤੂੰ ਸਿਰਫ਼ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।” 34ਯਿਸੂ ਨੇ ਉੱਤਰ ਦਿੱਤਾ, “ਇਹ ਤੁਹਾਡੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ’। 35ਉਹ ਲੋਕ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਬਚਨ ਪਹੁੰਚਿਆ ਉਹ ਇਸ ਪਵਿੱਤਰ ਗ੍ਰੰਥ ਵਿੱਚ ਦੇਵਤੇ ਅਖਵਾਉਂਦੇ ਹਨ ਅਤੇ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ। 36ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ। 37ਜੇਕਰ ਮੈਂ ਉਹ ਕੰਮ ਨਹੀਂ ਕਰਦਾ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸ ਤੇ ਵਿਸ਼ਵਾਸ ਨਾ ਕਰੋ। 38ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 23 ਸਿਵਲ ਕੈਲੰਡਰ ਦਾ ਜੂਨ 5 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ