Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 7

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 7 ਜੂਨ 2027

ਸੋਮਵਾਰ · ਆਮ ਸਮੇਂ ਦਾ 10ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 10ਵੇਂ ਹਫ਼ਤੇ ਦਾ ਸੋਮਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

2 ਕੁਰਿੰਥੀ 1:1–7

1ਪੌਲੁਸ, ਜਿਹੜਾ ਪਰਮੇਸ਼ੁਰ ਦੀ ਮਰਜ਼ੀ ਨਾਲ ਮਸੀਹ ਯਿਸੂ ਦਾ ਰਸੂਲ ਹਾਂ ਅਤੇ ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨਾਲ ਜਿਹੜੇ ਅਖਾਯਾ ਵਿੱਚ ਹਨ। 2ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। 3ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ। 4ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ। 5ਕਿਉਂਕਿ ਜਿਵੇਂ ਮਸੀਹ ਦੇ ਦੁੱਖ ਸਾਡੇ ਲਈ ਬਹੁਤ ਹਨ ਉਸੇ ਤਰ੍ਹਾਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਹੁਤ ਹੈ। 6ਪਰੰਤੂ ਅਸੀਂ ਭਾਵੇਂ ਬਿਪਤਾ ਭੋਗਦੇ ਹਾਂ ਪਰ ਇਹ ਤਾਂ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ ਅਤੇ ਭਾਵੇਂ ਦਿਲਾਸਾ ਪਾਉਂਦੇ ਹਾਂ ਤਾਂ ਇਹ ਤੁਹਾਡੇ ਉਸ ਦਿਲਾਸੇ ਲਈ ਹੈ ਜਿਹੜਾ ਉਨ੍ਹਾਂ ਦੁੱਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜੋ ਦੁੱਖ ਅਸੀਂ ਵੀ ਝੱਲਦੇ ਹਾਂ। 7ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜਿਵੇਂ ਤੁਸੀਂ ਦੁੱਖਾਂ ਵਿੱਚ ਸਾਡੇ ਸਾਂਝੀ ਹੋ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ ਹੋ।

ਜਵਾਬੀ ਭਜਨ

ਜ਼ਬੂ 34:1–8

1ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ। 2ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ। 3ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ। 4ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ। 5ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ। 6ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ। 7ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ। 8ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।

ਇੰਜੀਲ

ਮੱਤੀ 5:1–12

1ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ। 2ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ: 3ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। 4ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ। 5ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ। 6ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ। 7ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ। 8ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ। 9ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ। 10ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। 11ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। 12ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ