Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 7

ਆਰਥੋਡਾਕਸ ਕੈਲੰਡਰ · 25 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 7 ਜੂਨ 2027

ਸੋਮਵਾਰ · ਪਾਸਕਾ ਦਾ ਛੇਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Third Finding of the Honorable Head of the Holy Glorious Prophet, Forerunner and Baptist John (c. 850)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

ਯਸਾ 40; ਯਸਾ 41; ਯਸਾ 45; ਯਸਾ 48; ਯਸਾ 54 (ਚੁਣੀਆਂ ਆਇਤਾਂ)

ਸ਼ਾਮ ਦੀ ਪ੍ਰਾਰਥਨਾ: ਪਾਠ

ਮਲਾ 3; ਮਲਾ 4 (ਚੁਣੀਆਂ ਆਇਤਾਂ)

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸਵੇਰ ਦੀ ਪ੍ਰਾਰਥਨਾ: ਇੰਜੀਲ

ਲੂਕਾ 7:17–30

17ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ। 18ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰਿਆਂ ਕੰਮਾਂ ਦੀ ਖ਼ਬਰ ਦਿੱਤੀ। 19ਤਦ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਚੇਲਿਆਂ ਨੂੰ ਬੁਲਾਇਆ ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ। 20ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ? 21ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ। 22ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ। 23ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ। 24ਜਦ ਯੂਹੰਨਾ ਦੇ ਸੰਦੇਸ਼ਵਾਹਕ ਵਾਪਸ ਚੱਲੇ ਗਏ ਤਾਂ ਉਹ ਯੂਹੰਨਾ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ ਕਿ ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਭਲਾ, ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? 25ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ। 26ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ। 27ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ, ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ। 28ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ। 29ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ। 30ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।

ਪੱਤ੍ਰੀ

ਰਸੂਲਾਂ 17:1–15

1ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ। 2ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ, 3ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ। 4ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ। 5ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ। 6ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ! 7ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਇਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਯਿਸੂ ਹੀ ਹੈ। 8ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਇਹ ਗੱਲਾਂ ਸੁਣਾ ਕੇ ਡਰਾ ਦਿੱਤਾ। 9ਤਾਂ ਉਹਨਾਂ ਨੇ ਯਾਸੋਨ ਅਤੇ ਦੂਜਿਆਂ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ। 10ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ। 11ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ। 12ਇਸ ਲਈ ਬਹੁਤ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਤੇ ਪਤਵੰਤੀ ਯੂਨਾਨੀ ਇਸਤ੍ਰੀਆਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ। 13ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ। 14ਤਦ ਭਰਾਵਾਂ ਨੇ ਪੌਲੁਸ ਨੂੰ ਵਿਦਿਆ ਕੀਤਾ ਕਿ ਸਮੁੰਦਰ ਤੱਕ ਜਾਵੇ ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ। 15ਪਰ ਪੌਲੁਸ ਦੇ ਪਹੁੰਚਾਉਣ ਵਾਲਿਆਂ ਨੇ ਉਹ ਨੂੰ ਅਥੇਨੈ ਤੱਕ ਲਿਆਏ, ਸੀਲਾਸ ਅਤੇ ਤਿਮੋਥਿਉਸ ਦੇ ਲਈ ਹੁਕਮ ਲੈ ਕੇ, ਕਿ ਜਿਸ ਤਰ੍ਹਾਂ ਵੀ ਹੋ ਸਕੇ ਜਲਦੀ ਉਹ ਦੇ ਕੋਲ ਆ ਜਾਣ, ਅਤੇ ਉਹ ਤੁਰ ਪਏ।

ਪੱਤ੍ਰੀ (ਅਗਰਦੂਤ ਲਈ)

2 ਕੁਰਿੰਥੀ 4:6–15

6ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ। 7ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,। 8ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ। 9ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ। 10ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ। 11ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ। 12ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪ੍ਰਭਾਵ ਪਾਉਂਦਾ ਹੈ। 13ਜਿਵੇਂ ਲਿਖਿਆ ਹੋਇਆ ਹੈ ਵਿਸ਼ਵਾਸ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ। ਮੈਂ ਵਿਸ਼ਵਾਸ ਕੀਤਾ, ਇਸ ਲਈ ਬੋਲਿਆ। ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ। 14ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ। 15ਕਿਉਂਕਿ ਸਭ ਕੁਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।

ਇੰਜੀਲ

ਯੂਹ 11:47–57

47ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ। 48ਜੇਕਰ ਅਸੀਂ ਇਸ ਨੂੰ ਓਵੇਂ ਹੀ ਛੱਡ ਦਿੱਤਾ, ਤਾਂ ਹਰ ਕੋਈ ਉਸ ਉੱਤੇ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੀ ਹੈਕਲ ਅਤੇ ਸਾਡੀ ਕੌਮ ਨੂੰ ਨਾਸ ਕਰ ਦੇਣਗੇ।” 49ਉਨ੍ਹਾਂ ਵਿੱਚੋਂ ਇੱਕ ਕਯਾਫ਼ਾ ਸੀ। ਉਹ ਉਸ ਸਾਲ ਦਾ ਪ੍ਰਧਾਨ ਜਾਜਕ ਸੀ। ਉਸ ਨੇ ਆਖਿਆ, “ਤੁਸੀਂ ਲੋਕ ਕੁਝ ਵੀ ਨਹੀਂ ਜਾਣਦੇ। 50ਕੀ ਤੁਸੀਂ ਮਹਿਸੂਸ ਨਹੀਂ ਕਰਦੇ ਕਿ ਸਾਰੀ ਕੌਮ ਦੇ ਨਾਸ ਦੀ ਬਜਾਏ ਲੋਕਾਂ ਲਈ ਇੱਕ ਮਨੁੱਖ ਦਾ ਮਰ ਜਾਣਾ ਚੰਗਾ ਹੈ।” 51ਕਯਾਫ਼ਾ ਨੇ ਇਹ ਆਪਣੀ ਵਲੋਂ ਨਹੀਂ ਕਿਹਾ ਸੀ। ਉਹ ਉਸ ਸਾਲ ਪ੍ਰਧਾਨ ਜਾਜਕ ਸੀ ਇਸ ਲਈ ਉਸ ਨੇ ਭਵਿੱਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ। 52ਹਾਂ, ਯਿਸੂ ਸਿਰਫ਼ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰ ਲਵੇ। 53ਉਸ ਦਿਨ ਤੋਂ ਯਹੂਦੀ ਆਗੂਆਂ ਨੇ ਯਿਸੂ ਨੂੰ ਜਾਨੋਂ ਮਾਰਨ ਬਾਰੇ ਮਤਾ ਪਕਾਇਆ। 54ਤਦ ਯਿਸੂ ਨੇ ਯਹੂਦੀਆਂ ਵਿੱਚ ਖੁੱਲੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਮ ਦੇ ਇੱਕ ਨਗਰ ਵੱਲ ਚਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ। 55ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਨੇੜੇ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸਾਂ ਤੋਂ ਯਰੂਸ਼ਲਮ ਵਿੱਚ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਆਏ। 56ਇਨ੍ਹਾਂ ਲੋਕਾਂ ਨੇ ਯਿਸੂ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਉਹ ਹੈਕਲ ਦੇ ਇਲਾਕੇ ਵਿੱਚ ਖੜ੍ਹੇ ਹੋ ਗਏ ਅਤੇ ਇੱਕ ਦੂਜੇ ਨੂੰ ਕਿਹਾ, “ਕੀ ਉਹ ਇਸ ਤਿਉਹਾਰ ਤੇ ਨਹੀਂ ਆਵੇਗਾ? ਤੁਸੀਂ ਕੀ ਸੋਚਦੇ ਹੋ?” 57ਪਰ ਮੁੱਖ ਜਾਜਕ ਅਤੇ ਫ਼ਰੀਸੀਆਂ ਨੇ ਆਗਿਆ ਦਿੱਤੀ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿੱਥੇ ਹੈ। ਉਹ ਉਨ੍ਹਾਂ ਨੂੰ ਦੱਸਣ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸ ਨੂੰ ਕੈਦ ਕਰ ਸਕਣ।

ਇੰਜੀਲ (ਅਗਰਦੂਤ ਲਈ)

ਮੱਤੀ 11:2–15

2ਯੂਹੰਨਾ ਨੇ ਕੈਦਖ਼ਾਨੇ ਵਿੱਚ ਮਸੀਹ ਦੇ ਕੰਮਾਂ ਦੀ ਚਰਚਾ ਸੁਣੀ, ਤਦ ਆਪਣੇ ਚੇਲਿਆਂ ਨੂੰ ਇਹ ਪੁੱਛਣ ਲਈ ਭੇਜਿਆ, 3ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ? 4ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੂਹੰਨਾ ਨੂੰ ਇਹ ਖ਼ਬਰ ਦੇ ਦੇਵੋ, 5ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ। 6ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ। 7ਜਦੋਂ ਉਹ ਚਲੇ ਗਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ, ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? 8ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਮਹੀਨ ਬਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ ਉਹ ਜਿਹੜੇ ਕੋਮਲ ਬਸਤਰ ਪਹਿਨਦੇ ਹਨ ਰਾਜਿਆਂ ਦੇ ਮਹਿਲਾਂ ਵਿੱਚ ਹਨ। 9ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ। 10ਇਹ ਉਹੋ ਹੈ ਜਿਹ ਦੇ ਬਾਰੇ ਲਿਖਿਆ ਹੋਇਆ ਹੈ; ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ। 11ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ। 12ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੱਕ ਸਵਰਗ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ। 13ਕਿਉਂ ਜੋ ਸਾਰੇ ਨਬੀ ਅਤੇ ਮੂਸਾ ਦੀ ਬਿਵਸਥਾ ਯੂਹੰਨਾ ਦੇ ਆਉਣ ਤੱਕ ਅਗੰਮ ਵਾਕ ਕਰਦੇ ਰਹੇ। 14ਜੇਕਰ ਤੁਸੀਂ ਇਸ ਨੂੰ ਮੰਨਣਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹੋ ਹੈ। 15ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 25 ਸਿਵਲ ਕੈਲੰਡਰ ਦਾ ਜੂਨ 7 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ