ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 8
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 8 ਜੂਨ 2027
ਮੰਗਲਵਾਰ · ਆਮ ਸਮੇਂ ਦਾ 10ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 10ਵੇਂ ਹਫ਼ਤੇ ਦਾ ਮੰਗਲਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
18ਜਿਸ ਤਰ੍ਹਾਂ ਪਰਮੇਸ਼ੁਰ ਵਫ਼ਾਦਾਰ ਹੈ, ਸਾਡਾ ਬਚਨ ਤੁਹਾਡੇ ਨਾਲ ਹਾਂ ਅਤੇ ਨਾਂਹ, ਦੋਨੋਂ ਨਹੀਂ। 19ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ। 20ਕਿਉਂ ਜੋ ਪਰਮੇਸ਼ੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸ਼ੁਰ ਦੀ ਵਡਿਆਈ ਹੋਵੇ। 21ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਸ ਨੇ ਸਾਨੂੰ ਮਸਹ ਕੀਤਾ ਉਹ ਪਰਮੇਸ਼ੁਰ ਹੈ। 22ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।
ਜਵਾਬੀ ਭਜਨ
129ਤੇਰੀਆਂ ਸਾਖੀਆਂ ਅਚਰਜ਼ ਹਨ, ਇਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਣਾ ਕਰਦੀ ਹੈ! 130ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ। 131ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸੀ। 132ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੀ। 133ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ। 135ਆਪਣੇ ਮੁੱਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਸਾਨੂੰ ਸਿਖਲਾ।
ਇੰਜੀਲ
13ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ। 14ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ। 15ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ। 16ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ