Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 8

ਆਰਥੋਡਾਕਸ ਕੈਲੰਡਰ · 26 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 8 ਜੂਨ 2027

ਮੰਗਲਵਾਰ · ਪਾਸਕਾ ਦਾ ਛੇਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Apostles of the Seventy Carpus and Alphæus (1st C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 17:19–28

19ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ? 20ਤੂੰ ਸਾਨੂੰ ਬਹੁਤ ਅਨੋਖੀਆਂ ਗੱਲਾਂ ਸੁਣਾਉਂਦਾ ਹੈ ਸੋ ਅਸੀਂ ਉਨ੍ਹਾਂ ਦਾ ਅਰਥ ਜਾਣਨਾ ਚਾਹੁੰਦੇ ਹਾਂ। 21ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ। 22ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ। 23ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ। 24ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ। 25ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ। 26ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ 27ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ। 28ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ।

ਇੰਜੀਲ

ਯੂਹ 12:19–36

19ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਆਖਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸ ਦੇ ਮਗਰ ਲੱਗ ਰਹੇ ਹਨ।” 20ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ। 21ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।” 22ਫ਼ਿਲਿਪੁੱਸ ਨੇ ਆ ਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆ ਕੇ ਯਿਸੂ ਨੂੰ ਦੱਸਿਆ। 23ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ। 24ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫਲ ਦਿੰਦਾ ਹੈ। 25ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ। 26ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।” 27ਹੁਣ ਮੇਰਾ ਦਿਲ ਘਬਰਾਉਂਦਾ ਹੈ। ਮੈਨੂੰ ਕੀ ਆਖਣਾ ਚਾਹੀਦਾ ਹੈ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?” ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ। 28ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।” 29ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਇਹ ਬੱਦਲ ਗਰਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।” 30ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੇ ਕਰਕੇ ਨਹੀਂ ਆਈ, ਸਗੋਂ ਤੁਹਾਡੀ ਲਈ ਆਈ ਹੈ। 31ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ। 32ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।” 33ਇਹ ਆਖ ਕੇ, ਯਿਸੂ ਦੱਸ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ। 34ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?” 35ਤਦ ਯਿਸੂ ਨੇ ਕਿਹਾ “ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ। 36ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।” ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 26 ਸਿਵਲ ਕੈਲੰਡਰ ਦਾ ਜੂਨ 8 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ