ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 9
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 9 ਜੂਨ 2027
ਬੁੱਧਵਾਰ · ਆਮ ਸਮੇਂ ਦਾ 10ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 10ਵੇਂ ਹਫ਼ਤੇ ਦਾ ਬੁੱਧਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਇਫ਼ਰੇਮ, ਡੀਕਨ ਅਤੇ ਕਲੀਸਿਯਾ ਦੇ ਆਚਾਰੀਆ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
4ਅਸੀਂ ਮਸੀਹ ਦੇ ਦੁਆਰਾ ਪਰਮੇਸ਼ੁਰ ਦੇ ਉੱਤੇ ਅਜਿਹਾ ਭਰੋਸਾ ਰੱਖਦੇ ਹਾਂ। 5ਇਹ ਨਹੀਂ ਕਿ ਅਸੀਂ ਆਪ ਤੋਂ ਇਸ ਯੋਗ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਯੋਗਤਾ ਪਰਮੇਸ਼ੁਰ ਵੱਲੋਂ ਹੈ। 6ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ। 7ਪਰੰਤੂ ਜੇ ਮੌਤ ਦੀ ਲਿਖਤ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਜੋ ਮੂਸਾ ਦੇ ਚਿਹਰੇ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ, ਇਸਰਾਏਲ ਦਾ ਵੰਸ਼ ਉਸ ਦੇ ਚਿਹਰੇ ਵੱਲ ਵੇਖ ਨਾ ਸਕਿਆ, 8ਤਾਂ ਆਤਮਾ ਦੀ ਲਿਖਤ ਇਸ ਤੋਂ ਵੱਧ ਕੇ ਤੇਜ ਨਾਲ ਕਿਉਂ ਨਾ ਹੋਵੇਗੀ? 9ਕਿਉਂਕਿ ਜੇਕਰ ਦੋਸ਼ੀ ਠਹਿਰਾਉਣ ਦੀ ਲਿਖਤ ਤੇਜ ਰੂਪ ਹੈ ਤਾਂ ਧਾਰਮਿਕਤਾ ਦੀ ਲਿਖਤ ਬਹੁਤ ਹੀ ਵੱਧ ਕੇ ਤੇਜ ਨਾਲ ਹੋਵੇਗੀ। 10ਉਹ ਸੇਵਕਾਈ ਜੋ ਤੇਜਵਾਨ ਕੀਤੀ ਹੋਈ ਸੀ ਉਹ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਬਣੀ ਨਾ ਰਹੀ। 11ਕਿਉਂਕਿ ਜੇ ਉਹ ਸੇਵਕਾਈ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਸਥਿਰ ਰਹਿਣ ਵਾਲੀ ਹੈ ਉਹ ਕਿੰਨੀ ਵੱਧ ਕੇ ਤੇਜ ਨਾਲ ਹੋਵੇਗੀ!।
ਜਵਾਬੀ ਭਜਨ
5ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ। 6ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ। 7ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ। 8ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਮਾਫ਼ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਸੀ। 9ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਰਬਤ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।
ਇੰਜੀਲ
17ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ। 18ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ। 19ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।
ਅੱਜ ਦੇ ਸੰਤ
- ਸੰਤ ਇਫ਼ਰੇਮ, ਡੀਕਨ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ