Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 9

ਆਰਥੋਡਾਕਸ ਕੈਲੰਡਰ · 27 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 9 ਜੂਨ 2027

ਬੁੱਧਵਾਰ · ਪਾਸਕਾ ਦਾ ਛੇਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

ਪਾਸਕਾ ਦੀ ਸਮਾਪਤੀ; ਸਵਰਗ-ਆਰੋਹਣ ਦਾ ਪੂਰਵ-ਤਿਉਹਾਰ

ਵਰਤ ਦਾ ਦਿਨ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 18:22–28

22ਉਹ ਕੈਸਰਿਯਾ ਵਿੱਚ ਉਤਰਿਆ ਅਤੇ ਜਦੋਂ ਉਹ ਨੇ ਕਲੀਸਿਯਾ ਦੀ ਸੁੱਖ-ਸਾਂਦ ਪੁੱਛੀ ਤਦ ਉਹ ਅੰਤਾਕਿਯਾ ਨੂੰ ਚੱਲਿਆ ਗਿਆ। 23ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ। 24ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ। 25ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ। 26ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ। 27ਜਦੋਂ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਰਾਵਾਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਕਿ ਉਸ ਦਾ ਆਦਰ ਕਰਨ। ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ, ਜਿਨ੍ਹਾਂ ਕਿਰਪਾ ਦੇ ਕਾਰਨ ਵਿਸ਼ਵਾਸ ਕੀਤਾ ਸੀ। 28ਕਿਉਂ ਜੋ ਉਸ ਨੇ ਪਵਿੱਤਰ ਗ੍ਰੰਥਾਂ ਤੋਂ ਸਬੂਤ ਦੇ ਕੇ ਜੋ ਯਿਸੂ ਉਹੀ ਮਸੀਹ ਹੈ, ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ।

ਇੰਜੀਲ

ਯੂਹ 12:36–47

36ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।” ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ। 37ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ। 38ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ?” 39ਇਸੇ ਕਾਰਨ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਫਿਰ ਆਖਦਾ ਹੈ, 40“ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।” 41ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ। 42ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ। 43ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਵਡਿਆਈ ਨਾਲੋਂ ਵਧ ਲੋਕਾਂ ਦੀ ਵਡਿਆਈ ਨੂੰ ਪਿਆਰ ਕੀਤਾ। 44ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ। 45ਜੋ ਵਿਅਕਤੀ ਮੈਨੂੰ ਵੇਖਦਾ ਹੈ ਉਹ ਉਸ ਨੂੰ ਵੇਖਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ। 46ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ। 47ਜੋ ਮੇਰੀਆਂ ਸਿਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ। ਮੈਂ ਉਹਨਾਂ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 27 ਸਿਵਲ ਕੈਲੰਡਰ ਦਾ ਜੂਨ 9 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ