Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 10

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 10 ਜੂਨ 2027

ਵੀਰਵਾਰ · ਆਮ ਸਮੇਂ ਦਾ 10ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 10ਵੇਂ ਹਫ਼ਤੇ ਦਾ ਵੀਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

2 ਕੁਰਿੰਥੀ 3:15–4:1, 3–6

15ਸਗੋਂ ਅੱਜ ਤੱਕ ਜਦ ਕਦੇ ਮੂਸਾ ਦੀ ਬਿਵਸਥਾ ਨੂੰ ਪੜ੍ਹਿਆ ਜਾਂਦਾ ਹੈ, ਤਾਂ ਪੜਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ। 16ਪਰ ਜਦ ਕੋਈ ਪ੍ਰਭੂ ਦੀ ਵੱਲ ਫਿਰੇਗਾ ਤਾਂ ਉਹ ਪਰਦਾ ਉਸ ਦੇ ਉੱਤੋਂ ਚੁੱਕ ਲਿਆ ਜਾਵੇਗਾ। 17ਹੁਣ ਉਹ ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ। 18ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ। 4:1ਉਪਰੰਤ ਜਦੋਂ ਅਸੀਂ ਇਹ ਸੇਵਕਾਈ ਪਾਈ ਹੈ, ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ, ਅਸੀਂ ਹਿੰਮਤ ਨਹੀਂ ਹਾਰਦੇ। 3ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ। 4ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ। 5ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ। 6ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।

ਜਵਾਬੀ ਭਜਨ

ਜ਼ਬੂ 85:8–13

8ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ। 9ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ! 10ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ। 11ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ। 12ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ। 13ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।

ਇੰਜੀਲ

ਮੱਤੀ 5:20–26

20ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਗੇ। 21ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ। 22ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ। 23ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ, 24ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ। 25ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ। 26ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ