Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 10

ਆਰਥੋਡਾਕਸ ਕੈਲੰਡਰ · 28 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 10 ਜੂਨ 2027

ਵੀਰਵਾਰ · ਪਾਸਕਾ ਦਾ ਛੇਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

ਪ੍ਰਭੂ ਦਾ ਸਵਰਗ-ਆਰੋਹਣ

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

ਯਸਾ 2:2–3

2ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਰਬਤਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ। 3ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਤਾਂ ਜੋ ਉਹ ਸਾਨੂੰ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਰਾਹਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।

ਸ਼ਾਮ ਦੀ ਪ੍ਰਾਰਥਨਾ: ਪਾਠ

ਯਸਾ 62:10–63:3, 7–9

10ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਪਰਜਾ ਦੇ ਲਈ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਦੇਸ਼-ਦੇਸ਼ ਦੇ ਲੋਕਾਂ ਲਈ ਝੰਡਾ ਉੱਚਾ ਕਰੋ! 11ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੱਕ ਇਹ ਪਰਚਾਰ ਕੀਤਾ ਕਿ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ। 12ਉਹ ਉਨ੍ਹਾਂ ਨੂੰ “ਪਵਿੱਤਰ ਪਰਜਾ,” “ਯਹੋਵਾਹ ਦੇ ਛੁਡਾਏ ਹੋਏ” ਆਖਣਗੇ, ਅਤੇ ਤੇਰਾ ਨਾਮ “ਲੱਭੀ ਹੋਈ” ਅਰਥਾਤ “ਨਾ ਤਿਆਗੀ ਹੋਈ ਨਗਰੀ” ਸੱਦਿਆ ਜਾਵੇਗਾ। 63:1ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਨਗਰ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰੱਥੀ ਹਾਂ। 2ਤੇਰਾ ਲਿਬਾਸ ਲਾਲ ਕਿਉਂ ਹੈ, ਅਤੇ ਤੇਰਾ ਬਸਤਰ ਹੌਦ ਵਿੱਚ ਦਾਖਾਂ ਲਤਾੜਨ ਵਾਲੇ ਜਿਹਾ ਕਿਉਂ ਹੈ? 3ਮੈਂ ਇਕੱਲੇ ਹੀ ਦਾਖਾਂ ਦੇ ਹੌਦ ਵਿੱਚ ਲਤਾੜਿਆ, ਅਤੇ ਦੇਸ਼-ਦੇਸ਼ ਦੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ। ਹਾਂ, ਮੈਂ ਆਪਣੇ ਕ੍ਰੋਧ ਵਿੱਚ ਉਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਉਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ ਹੈ! 7ਉਹਨਾਂ ਸਾਰੇ ਉਪਕਾਰਾਂ ਲਈ ਜੋ ਯਹੋਵਾਹ ਨੇ ਸਾਡੇ ਉੱਤੇ ਕੀਤੇ, ਨਾਲੇ ਇਸਰਾਏਲ ਦੇ ਘਰਾਣੇ ਉੱਤੇ ਉਸ ਵੱਡੀ ਭਲਿਆਈ ਲਈ ਜਿਸ ਨੂੰ ਉਹ ਨੇ ਆਪਣੇ ਰਹਮ, ਅਤੇ ਆਪਣੀ ਦਯਾ ਦੀ ਵਾਫ਼ਰੀ ਅਨੁਸਾਰ ਉਹਨਾਂ ਨੂੰ ਬਖ਼ਸ਼ ਦਿੱਤਾ, ਮੈਂ ਯਹੋਵਾਹ ਦੀ ਦਯਾ ਦਾ ਵਰਣਨ ਕਰਾਂਗਾ ਅਤੇ ਉਸ ਦੀ ਉਸਤਤ ਕਰਾਂਗਾ। 8ਉਸ ਨੇ ਆਖਿਆ, ਸੱਚ-ਮੁੱਚ ਇਹ ਮੇਰੀ ਪਰਜਾ ਹੈ, ਅਜਿਹੇ ਪੁੱਤਰ ਜੋ ਧੋਖਾ ਨਾ ਦੇਣਗੇ, ਇਸ ਲਈ ਉਹ ਉਹਨਾਂ ਦਾ ਬਚਾਉਣ ਵਾਲਾ ਹੋਇਆ। 9ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ।

ਸ਼ਾਮ ਦੀ ਪ੍ਰਾਰਥਨਾ: ਪਾਠ

ਜ਼ਕ 14:1, 4, 8–11

1ਵੇਖ, ਯਹੋਵਾਹ ਦਾ ਦਿਨ ਆਉਂਦਾ ਹੈ ਕਿ ਤੇਰੀ ਲੁੱਟ ਤੇਰੇ ਅੰਦਰ ਵੰਡੀ ਜਾਵੇਗੀ। 4ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਰਬਤ ਉੱਤੇ ਖੜੇ ਹੋਣਗੇ, ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਰਬਤ ਪੂਰਬ ਤੋਂ ਪੱਛਮ ਤੱਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਘਾਟੀ ਹੋ ਜਾਵੇਗੀ, ਅੱਧਾ ਪਰਬਤ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ। 8ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਯਰੂਸ਼ਲਮ ਤੋਂ ਅੰਮ੍ਰਿਤ ਜਲ ਨਿੱਕਲੇਗਾ, ਜਿਸ ਦਾ ਅੱਧ ਪੂਰਬ ਵਾਲੇ ਪਾਸੇ ਦੇ ਸਮੁੰਦਰ ਵਿੱਚ ਅਤੇ ਉਸ ਦਾ ਅੱਧ ਪੱਛਮ ਵਾਲੇ ਪਾਸੇ ਦੇ ਸਮੁੰਦਰ ਵਿੱਚ ਹੈ। ਇਹ ਗਰਮੀ ਅਤੇ ਸਰਦੀ ਵਿੱਚ ਰਹੇਗਾ। 9ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ। 10ਗਬਾ ਤੋਂ ਰਿੰਮੋਨ ਤੱਕ ਸਾਰੀ ਧਰਤੀ ਯਰੂਸ਼ਲਮ ਦੇ ਦੱਖਣ ਵੱਲ ਅਰਾਬਾਹ ਵਾਂਗੂੰ ਹੋ ਜਾਵੇਗੀ ਪਰ ਉਹ ਉੱਚਾ ਕੀਤਾ ਜਾਵੇਗਾ ਅਤੇ ਆਪਣੇ ਸਥਾਨ ਉੱਤੇ ਵੱਸੇਗਾ। ਬਿਨਯਾਮੀਨ ਦੇ ਫਾਟਕ ਤੋਂ ਪਹਿਲੇ ਫਾਟਕ ਦੇ ਥਾਂ ਅਰਥਾਤ ਕੋਨੇ ਦੇ ਫਾਟਕ ਤੱਕ ਅਤੇ ਹਨਨੇਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੱਕ ਹੋਵੇਗਾ। 11ਉਸ ਵਿੱਚ ਉਹ ਵੱਸਣਗੇ ਅਤੇ ਫੇਰ ਸਰਾਪ ਨਾ ਹੋਵੇਗਾ, ਯਰੂਸ਼ਲਮ ਸੁੱਖ ਵਿੱਚ ਵੱਸੇਗਾ।

ਸਵੇਰ ਦੀ ਪ੍ਰਾਰਥਨਾ: ਇੰਜੀਲ

ਮਰਕੁ 16:9–20

9ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ, ਦਿਖਾਈ ਦਿੱਤਾ। 10ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖ਼ਬਰ ਦਿੱਤੀ। 11ਪਰ ਉਨ੍ਹਾਂ ਨੇ ਇਹ ਸੁਣ ਕੇ ਜੋ ਉਹ ਜਿਉਂਦਾ ਹੈ ਅਤੇ ਉਸ ਨੂੰ ਦਿਖਾਈ ਦਿੱਤਾ ਸੱਚ ਨਾ ਮੰਨਿਆ। 12ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ। 13ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖ਼ਬਰ ਦਿੱਤੀ ਪਰ ਉਨ੍ਹਾਂ ਨੇ ਵੀ ਵਿਸ਼ਵਾਸ ਨਾ ਕੀਤਾ। 14ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ। 15ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ। 16ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ। 17ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ, 18ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ। 19ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ। 20ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।

ਪੱਤ੍ਰੀ

ਰਸੂਲਾਂ 1:1–12

1ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ। 2ਉਸ ਦਿਨ ਤੱਕ ਉਨ੍ਹਾਂ ਰਸੂਲਾਂ ਨੂੰ, ਜਿਹੜੇ ਉਸ ਨੇ ਚੁਣੇ ਸਨ, ਪਵਿੱਤਰ ਆਤਮਾ ਦੇ ਰਾਹੀਂ ਆਗਿਆ ਦੇ ਕੇ ਉਤਾਹਾਂ ਉਠਾ ਲਿਆ ਗਿਆ। 3ਉਸ ਨੇ ਦੁੱਖ ਭੋਗਣ ਦੇ ਮਗਰੋਂ, ਆਪਣੇ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪ੍ਰਮਾਣਾਂ ਨਾਲ ਜਿਉਂਦਾ ਪਰਗਟ ਕੀਤਾ ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ। 4ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ। 5ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ। 6ਸੋ ਜਦੋਂ ਉਹ ਇਕੱਠੇ ਹੋਏ ਤਾਂ ਉਸ ਤੋਂ ਪੁੱਛਿਆ ਕਿ ਪ੍ਰਭੂ ਜੀ ਕੀ ਤੂੰ ਇਸ ਸਮੇਂ ਇਸਰਾਏਲ ਦਾ ਰਾਜ ਬਹਾਲ ਕਰੇਗਾ? 7ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ। 8ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ। 9ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ। 10ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ। 11ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ। 12ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ।

ਇੰਜੀਲ

ਲੂਕਾ 24:36–53

36ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ਤੁਹਾਨੂੰ ਸ਼ਾਂਤੀ ਮਿਲੇ। 37ਪਰ ਉਹ ਸਹਿਮ ਕੇ ਡਰ ਗਏ ਅਤੇ ਇਹ ਸਮਝੇ ਜੋ ਅਸੀਂ ਭੂਤ ਨੂੰ ਵੇਖਦੇ ਹਾਂ। 38ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਸ਼ੱਕ ਕਿਉਂ ਆ ਰਿਹਾ ਹੈ? 39ਮੇਰੇ ਹੱਥ ਅਤੇ ਮੇਰੇ ਪੈਰ ਵੇਖੋ, ਕਿ ਇਹ ਮੈਂ ਹੀ ਹਾਂ। ਮੈਨੂੰ ਛੂਹੋ ਅਤੇ ਵੇਖੋ ਕਿਉਂਕਿ ਆਤਮਾ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ। 40ਅਤੇ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਆਪਣੇ ਹੱਥ-ਪੈਰ ਵਿਖਾਏ। 41ਤਦ ਉਹ ਖੁਸ਼ੀ ਦੇ ਮਾਰੇ ਅਜੇ ਵੀ ਵਿਸ਼ਵਾਸ ਨਹੀਂ ਕਰਦੇ ਸਨ ਅਤੇ ਹੈਰਾਨ ਹੋ ਰਹੇ ਸਨ, ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਤੁਹਾਡੇ ਕੋਲ ਕੁਝ ਭੋਜਨ ਹੈ? 42ਤਦ ਉਨ੍ਹਾਂ ਨੇ ਉਸ ਨੂੰ ਭੁੰਨੀ ਮੱਛੀ ਦਾ ਟੁੱਕੜਾ ਦਿੱਤਾ। 43ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾ ਲਿਆ। 44ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ। 45ਤਦ ਉਸ ਨੇ ਉਨ੍ਹਾਂ ਦੀ ਸਮਝ ਖੋਲ੍ਹ ਦਿੱਤੀ ਜੋ ਪਵਿੱਤਰ ਗ੍ਰੰਥਾਂ ਨੂੰ ਸਮਝ ਲੈਣ। 46ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ। 47ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ। 48ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਦੇ ਗਵਾਹ ਹੋ। 49ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੁਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ। 50ਯਿਸੂ ਉਨ੍ਹਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਤੇ ਆਪਣੇ ਹੱਥ ਉੱਠਾ ਕੇ ਉਨ੍ਹਾਂ ਨੂੰ ਬਰਕਤ ਦਿੱਤੀ। 51ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ। 52ਅਤੇ ਉਹ ਉਸ ਨੂੰ ਸੀਸ ਨਿਵਾ ਕੇ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਵਾਪਸ ਮੁੜ ਆਏ। 53ਅਤੇ ਹੈਕਲ ਵਿੱਚ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 28 ਸਿਵਲ ਕੈਲੰਡਰ ਦਾ ਜੂਨ 10 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ