ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 11
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 11 ਜੂਨ 2027
ਸ਼ੁੱਕਰਵਾਰ · ਆਮ ਸਮੇਂ ਦਾ 10ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 10ਵੇਂ ਹਫ਼ਤੇ ਦਾ ਸ਼ੁੱਕਰਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਲਾਲ
ਰਸੂਲ ਸੰਤ ਬਰਨਬਾਸ · ਯਾਦਗਾਰੀ ਦਿਨ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
21ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ। 22ਉਨ੍ਹਾਂ ਦੀ ਖ਼ਬਰ ਯਰੂਸ਼ਲਮ ਦੀ ਕਲੀਸਿਯਾ ਦੇ ਕੰਨਾਂ ਤੱਕ ਪਹੁੰਚੀ। ਤਾਂ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਤੱਕ ਭੇਜਿਆ। 23ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ। 24ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ। 25ਤਦ ਉਹ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ। 26ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ। 13:1ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ। 2ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ। 3ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ।
ਜਵਾਬੀ ਭਜਨ
10ਜਦ ਮੈਂ ਆਖਿਆ ਕਿ ਮੈਂ ਬਹੁਤ ਜਿਆਦਾ ਦੁੱਖੀ ਹੋਇਆ ਫਿਰ ਵੀ ਮੈਂ ਨਿਰੰਤਰ ਯਹੋਵਾਹ ਉੱਤੇ ਵਿਸ਼ਵਾਸ ਕੀਤਾ। 11ਮੈਂ ਆਪਣੀ ਘਬਰਾਹਟ ਵਿੱਚ ਆਖ ਬੈਠਾ, ਕਿ ਹਰੇਕ ਆਦਮੀ ਝੂਠਾ ਹੈ। 15ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ! 16ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਦਾਸੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ। 17ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ। 18ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ,
ਇੰਜੀਲ
27ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ। 28ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ। 29ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। 30ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। 31ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ। 32ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।
ਅੱਜ ਦੇ ਸੰਤ
- ਰਸੂਲ ਸੰਤ ਬਰਨਬਾਸ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ