ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 11
ਆਰਥੋਡਾਕਸ ਕੈਲੰਡਰ · 29 ਮਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 11 ਜੂਨ 2027
ਸ਼ੁੱਕਰਵਾਰ · ਪਾਸਕਾ ਦਾ ਛੇਵਾਂ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
Virginmartyr Theodosia of Constantinople († 730)
ਵਰਤ ਦਾ ਦਿਨ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਇਸ ਤਰ੍ਹਾਂ ਹੋਇਆ ਕਿ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੁਸ ਨੂੰ ਆਇਆ। 2ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ। 3ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ। 4ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ। 5ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ। 6ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ। 7ਉਹ ਸਾਰੇ ਬਾਰਾਂ ਕੁ ਮਨੁੱਖ ਸਨ। 8ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ।
ਇੰਜੀਲ
1ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ। 2ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ। 3ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ। 4ਜਿੱਥੇ ਮੈਂ ਜਾਂਦਾ ਹਾਂ ਤੁਸੀਂ ਉਹ ਰਾਹ ਜਾਣਦੇ ਹੋ।” 5ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਾਹ ਕਿਵੇਂ ਜਾਣ ਸਕਦੇ ਹਾਂ?” 6ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ। 7ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ।” 8ਫ਼ਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ ਜੀ! ਸਾਨੂੰ ਪਿਤਾ ਦਾ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਬਹੁਤ ਹੈ।” 9ਯਿਸੂ ਨੇ ਆਖਿਆ, “ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’ 10ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ। 11ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 29 ਸਿਵਲ ਕੈਲੰਡਰ ਦਾ ਜੂਨ 11 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ