ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 12
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 12 ਜੂਨ 2027
ਸ਼ਨੀਵਾਰ · ਆਮ ਸਮੇਂ ਦਾ 10ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 10ਵੇਂ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
14ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ। 15ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ। 16ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ। 17ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ। 18ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮੇਲ-ਮਿਲਾਪ ਦੇ ਸੇਵਕਾਈ ਸਾਨੂੰ ਦਿੱਤੀ। 19ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ। 20ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ। 21ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।
ਜਵਾਬੀ ਭਜਨ
1ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ! 2ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ! 3ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ। 4ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ। 8ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ। 9ਉਹ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ। 11ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ! 12ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ, ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!
ਇੰਜੀਲ
33ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ। 34ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ। 35ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ। 36ਅਤੇ ਨਾ ਆਪਣੇ ਸਿਰ ਦੀ ਸਹੁੰ ਖਾਹ ਕਿਉਂ ਜੋ ਤੂੰ ਇੱਕ ਵਾਲ਼ ਨੂੰ ਸਫ਼ੇਦ ਜਾਂ ਕਾਲਾ ਨਹੀਂ ਕਰ ਸਕਦਾ। 37ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ