ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 12
ਆਰਥੋਡਾਕਸ ਕੈਲੰਡਰ · 30 ਮਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 12 ਜੂਨ 2027
ਸ਼ਨੀਵਾਰ · ਪਾਸਕਾ ਦਾ ਛੇਵਾਂ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
Venerable Isaac the Founder of the Dalmatian Monastery at Constantinople († 383)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
7ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ। 8ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸੀ ਉੱਥੇ ਬਹੁਤ ਸਾਰੇ ਦੀਵੇ ਬਲਦੇ ਸਨ। 9ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ। 10ਪਰ ਪੌਲੁਸ ਨੇ ਉਤਰ ਕੇ ਉਹ ਨੂੰ ਜੱਫੇ ਵਿੱਚ ਲਿਆ ਅਤੇ ਗਲ਼ ਨਾਲ ਲਾ ਕੇ ਆਖਣ ਲੱਗਾ ਕਿ ਤੁਸੀਂ ਰੌਲ਼ਾ ਨਾ ਪਾਓ ਕਿਉਂ ਜੋ ਉਹ ਦੀ ਜਾਨ ਉਸ ਵਿੱਚ ਹੈ। 11ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ। 12ਅਤੇ ਉਹ ਉਸ ਮੁੰਡੇ ਨੂੰ ਜਿਉਂਦਾ ਲਿਆਏ ਅਤੇ ਬਹੁਤ ਸ਼ਾਂਤ ਹੋਏ।
ਇੰਜੀਲ
10ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ। 11ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ। 12ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ। 13ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ। 14ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।” 15“ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ। 16ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ। 17ਇਹ ਸਹਾਇਕ ਸੱਚ ਦਾ ਆਤਮਾ ਹੈ। ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ। ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ। 18ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ। 19ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ। 20ਉਸ ਦਿਨ ਤੁਸੀਂ ਜਾਣ ਸਕੋਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਓਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ। 21ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 30 ਸਿਵਲ ਕੈਲੰਡਰ ਦਾ ਜੂਨ 12 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ