Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 13

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 13 ਜੂਨ 2027

ਐਤਵਾਰ · ਆਮ ਸਮੇਂ ਦਾ 11ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦਾ 11ਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਹਿਜ਼ 17:22–24

22ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋਟੀ ਤੇ ਲਾਵਾਂਗਾ। 23ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਰਬਤ ਉੱਤੇ ਲਾਵਾਂਗਾ ਅਤੇ ਉਹ ਕਰੂੰਬਲਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪ੍ਰਕਾਰ ਦੇ ਖੰਭ ਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਉਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ। 24ਖੇਤ ਦੇ ਸਾਰੇ ਰੁੱਖ ਜਾਣਨਗੇ ਕਿ ਮੈਂ ਯਹੋਵਾਹ ਨੇ ਉੱਚੇ ਰੁੱਖ ਨੂੰ ਨਿੱਕਾ ਕੀਤਾ ਅਤੇ ਨਿੱਕੇ ਨੂੰ ਉੱਚਾ ਕੀਤਾ, ਹਰੇ ਰੁੱਖ ਨੂੰ ਸੁਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕੀਤਾ। ਮੈਂ ਯਹੋਵਾਹ ਨੇ ਆਖਿਆ ਅਤੇ ਕਰ ਵਿਖਾਇਆ।

ਜਵਾਬੀ ਭਜਨ

ਜ਼ਬੂ 92:1–2, 12–15

1ਭਜਨ। ਵਿਸ਼ਰਾਮ ਦੇ ਲਈ ਗੀਤ। ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ, 2ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ, 12ਧਰਮੀ ਖਜ਼ੂਰ ਦੇ ਬਿਰਛ ਵਾਂਗੂੰ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਗੂੰ ਵਧਦਾ ਜਾਵੇਗਾ। 13ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿਲਹਾਉਣਗੇ। 14ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ, 15ਕਿ ਓਹ ਪਰਗਟ ਕਰਨ ਕਿ ਯਹੋਵਾਹ ਸੱਚ ਹੈ, ਉਹ ਮੇਰੀ ਚੱਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ।

ਦੂਜਾ ਪਾਠ

2 ਕੁਰਿੰਥੀ 5:6–10

6ਸੋ ਅਸੀਂ ਸਦਾ ਹੌਂਸਲਾ ਰੱਖਦੇ ਅਤੇ ਜਾਣਦੇ ਹਾਂ ਕਿ ਜਿੰਨੀ ਦੇਰ ਅਸੀਂ ਸਰੀਰ ਦੇ ਘਰ ਵਿੱਚ ਹਾਂ ਉਨ੍ਹੀਂ ਦੇਰ ਪ੍ਰਭੂ ਤੋਂ ਵਿਛੜੇ ਹੋਏ ਹਾਂ। 7ਕਿਉਂ ਜੋ ਅਸੀਂ ਵੇਖਣ ਨਾਲ ਨਹੀਂ ਪ੍ਰੰਤੂ ਵਿਸ਼ਵਾਸ ਨਾਲ ਚੱਲਦੇ ਹਾਂ। 8ਅਸੀਂ ਹੌਂਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ। 9ਇਸੇ ਲਈ ਸਾਡਾ ਉਦੇਸ਼ ਇਹ ਹੈ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ ਵਿੱਚ ਹੋਈਏ ਪਰ ਉਸ ਨੂੰ ਭਾਉਂਦੇ ਰਹੀਏ। 10ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ।

ਇੰਜੀਲ

ਮਰਕੁ 4:26–34

26ਫੇਰ ਉਹ ਨੇ ਕਿਹਾ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ। 27ਅਤੇ ਬੀਜ ਬੀਜਣ ਵਾਲਾ ਰਾਤ ਨੂੰ ਸੌਂਦਾ ਅਤੇ ਦਿਨ ਵੇਲੇ ਜਾਗਦਾ, ਪਰ ਉਹ ਨਹੀਂ ਜਾਣਦਾ ਕਿ ਬੀਜ ਕਿਵੇਂ ਉੱਗ ਪਿਆ। 28ਜ਼ਮੀਨ ਤਾਂ ਆਪਣੇ ਆਪ ਫਲ ਲਿਆਉਂਦੀ ਹੈ, ਪਹਿਲਾਂ ਅੰਕੂਰ, ਫੇਰ ਸਿੱਟਾ, ਫੇਰ ਸਿੱਟੇ ਵਿੱਚ ਸਾਬਤ ਦਾਣੇ। 29ਅਤੇ ਜਦੋਂ ਫ਼ਸਲ ਪੱਕ ਜਾਂਦੀ ਹੈ ਤਾਂ ਉਹ ਝੱਟ ਦਾਤੀ ਲਾਉਂਦਾ ਹੈ ਕਿਉਂ ਜੋ ਵਾਢੀ ਦਾ ਵੇਲਾ ਆ ਗਿਆ। 30ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਜਾਂ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ? 31ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਤਾਂ ਜ਼ਮੀਨ ਦੇ ਸਭਨਾਂ ਬੀਜਾਂ ਨਾਲੋਂ ਛੋਟਾ ਹੈ। 32ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰਿਆਂ ਪੋਦਿਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਅਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸਕਦੇ ਹਨ। 33ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰ੍ਹਾਂ ਉਹ ਸਮਝ ਸਕਦੇ ਸਨ। 34ਅਤੇ ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਇਕਾਂਤ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁਝ ਖੋਲ੍ਹ ਕੇ ਦੱਸਦਾ ਸੀ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ