ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 14
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 14 ਜੂਨ 2027
ਸੋਮਵਾਰ · ਆਮ ਸਮੇਂ ਦਾ 11ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 11ਵੇਂ ਹਫ਼ਤੇ ਦਾ ਸੋਮਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
1ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ। 2ਕਿਉਂ ਜੋ ਪਰਮੇਸ਼ੁਰ ਆਖਦਾ ਹੈ ਜੋ ਮੈਂ ਮਨਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ। ਵੇਖੋ, ਹੁਣ ਹੀ ਮਨ ਭਾਉਂਦਾ ਸਮਾਂ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ! 3ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਕਿ ਕਿਤੇ ਇਸ ਸੇਵਕਾਈ ਉੱਤੇ ਦੋਸ਼ ਨਾ ਆਵੇ। 4ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ, 5ਕੋਰੜੇ ਖਾਣ ਤੋਂ, ਕੈਦ ਤੋਂ, ਹੰਗਾਮਿਆਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਵਰਤ ਰੱਖਣ ਤੋਂ, 6ਖਰਿਆਈ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪਿਆਰ ਤੋਂ, 7ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦੇ ਹਥਿਆਰਾਂ ਨਾਲ ਜਿਹੜੇ ਸੱਜੇ ਖੱਬੇ ਹਨ। 8ਇੱਜ਼ਤ ਅਤੇ ਬੇਪਤੀ ਨਾਲ, ਆਦਰ ਅਤੇ ਨਿਰਾਦਰ ਨਾਲ, ਛਲ ਕਰਨ ਵਾਲੇ ਜਿਹੇ ਪਰ ਸੱਚੇ ਹਾਂ, 9ਅਣਜਾਣਿਆਂ ਵਰਗੇ ਪਰ ਉਜਾਗਰ ਹਾਂ, ਮਰਿਆਂ ਵਰਗੇ ਪਰ ਵੇਖੋ ਜਿਉਂਦੇ ਹਾਂ, ਤਾੜੇ ਜਾਂਦਿਆਂ ਵਰਗੇ ਪਰ ਜਾਨੋਂ ਨਹੀਂ ਮਾਰੇ ਜਾਂਦੇ, 10ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁਝ ਦੇ ਮਾਲਕ ਹਾਂ।
ਜਵਾਬੀ ਭਜਨ
1ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ। 2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ। 3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ। 4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
ਇੰਜੀਲ
38ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ। 39ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ। 40ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ। 41ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ। 42ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ