ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 14
ਆਰਥੋਡਾਕਸ ਕੈਲੰਡਰ · 1 ਜੂਨ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 14 ਜੂਨ 2027
ਸੋਮਵਾਰ · ਪਾਸਕਾ ਦਾ ਸੱਤਵਾਂ ਹਫ਼ਤਾ · ਸੁਰ 6
ਤਿਉਹਾਰ ਅਤੇ ਸੰਤ
Martyr Justin the Philosopher, another Justin, and those with them at Rome: Chariton, his wife Charita, Euelpistus, Hierax, Peonus, and Valerian († 166)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
8ਫੇਰ ਅਗਲੇ ਦਿਨ ਅਸੀਂ ਤੁਰ ਕੇ ਕੈਸਰਿਯਾ ਵਿੱਚ ਆਏ ਅਤੇ ਫ਼ਿਲਿਪੁੱਸ ਖੁਸ਼ਖਬਰੀ ਦੇ ਪਰਚਾਰਕ ਦੇ ਘਰ ਜਾ ਕੇ ਉਹ ਦੇ ਨਾਲ ਰਹੇ। ਉਹ ਉਨ੍ਹਾਂ ਸੱਤਾਂ ਵਿੱਚੋਂ ਇੱਕ ਸੀ। 9ਉਹ ਦੀਆਂ ਚਾਰ ਕੁਆਰੀਆਂ ਧੀਆਂ ਸਨ ਜਿਹੜੀਆਂ ਅਗੰਮ ਵਾਕ ਕਰਦੀਆਂ ਸਨ। 10ਜਦੋਂ ਅਸੀਂ ਕਈ ਦਿਨ ਉੱਥੇ ਠਹਿਰੇ ਤਾਂ ਆਗਬੁਸ ਨਾਮ ਦਾ ਇੱਕ ਨਬੀ ਯਹੂਦਿਯਾ ਤੋਂ ਆਇਆ। 11ਉਹ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰ ਪਟਕਾ ਚੁੱਕ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, ਪਵਿੱਤਰ ਆਤਮਾ ਇਸ ਤਰ੍ਹਾਂ ਆਖਦਾ ਹੈ ਕਿ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ, ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ। 12ਜਦੋਂ ਇਹ ਗੱਲਾਂ ਸੁਣੀਆਂ ਤਾਂ ਅਸੀਂ ਅਤੇ ਉੱਥੋਂ ਦੇ ਰਹਿਣ ਵਾਲਿਆਂ ਨੇ ਵੀ ਉਹ ਦੀ ਮਿੰਨਤ ਕੀਤੀ ਕਿ ਯਰੂਸ਼ਲਮ ਨੂੰ ਨਾ ਜਾਵੇ। 13ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ। 14ਜਦੋਂ ਉਹ ਨੇ ਨਾ ਮੰਨਿਆ ਤਾਂ ਅਸੀਂ ਇਹ ਕਹਿ ਕੇ ਚੁੱਪ ਰਹੇ ਕਿ ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।
ਇੰਜੀਲ
27“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।” 28ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ। 29ਇਹ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਹੋਵੇ, ਤੁਸੀਂ ਵਿਸ਼ਵਾਸ ਕਰੋ। 30“ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ। 31ਪਰ ਸੰਸਾਰ ਨੂੰ ਮਾਲੂਮ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। ਉੱਠੋ, ਅਸੀਂ ਹੁਣ ਇਥੋਂ ਚੱਲੀਏ।” 15:1ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।” 2ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ। 3ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ। 4ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ। 5“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।” 6ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ। 7“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 1 ਸਿਵਲ ਕੈਲੰਡਰ ਦਾ ਜੂਨ 14 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ