Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 15

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 15 ਜੂਨ 2027

ਮੰਗਲਵਾਰ · ਆਮ ਸਮੇਂ ਦਾ 11ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 11ਵੇਂ ਹਫ਼ਤੇ ਦਾ ਮੰਗਲਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

2 ਕੁਰਿੰਥੀ 8:1–9

1ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖ਼ਬਰ ਲਿਖਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਵਾਂ ਉੱਤੇ ਕੀਤੀ ਹੋਈ ਹੈ। 2ਜੋ ਕਿਸ ਤਰ੍ਹਾਂ ਨਾਲ ਉਸ ਕਲੇਸ਼ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਭਾਰੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ। 3ਕਿਉਂ ਜੋ ਮੈਂ ਇਹ ਗਵਾਹੀ ਦਿੰਦਾ ਹਾਂ ਜੋ ਉਨ੍ਹਾਂ ਨੇ ਆਪਣੇ ਸਮਰੱਥ ਦੇ ਅਨੁਸਾਰ ਸਗੋਂ ਆਪਣੀ ਸਮਰੱਥਾ ਤੋਂ ਵੱਧ ਕੇ ਦਾਨ ਦਿੱਤਾ। 4ਅਤੇ ਉਨ੍ਹਾਂ ਨੇ ਵੱਡੀਆਂ ਮਿੰਨਤਾਂ ਨਾਲ ਸਾਡੇ ਅੱਗੇ ਇਹ ਬੇਨਤੀ ਕੀਤੀ ਜੋ ਸਾਡੀ ਵੀ ਉਸ ਪੁੰਨ ਦੇ ਕੰਮ ਅਤੇ ਉਸ ਸੇਵਾ ਵਿੱਚ ਜਿਹੜੀ ਸੰਤਾਂ ਦੇ ਲਈ ਹੈ ਭਾਗੀਦਾਰੀ ਹੋਵੇ। 5ਅਤੇ ਜਿਸ ਤਰ੍ਹਾਂ ਸਾਨੂੰ ਆਸ ਸੀ ਉਸ ਤਰ੍ਹਾਂ ਹੀ ਨਹੀਂ ਸਗੋਂ ਪਹਿਲਾਂ ਪਰਮੇਸ਼ੁਰ ਦੀ ਇੱਛਾ ਨਾਲ ਉਨ੍ਹਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਨਾਲ ਸਾਡੇ ਲਈ ਵੀ ਅਰਪਣ ਕੀਤਾ। 6ਐਥੋਂ ਤੱਕ ਜੋ ਅਸੀਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਭਈ ਜਿਸ ਤਰ੍ਹਾਂ ਉਹ ਨੇ ਅੱਗੇ ਸ਼ੁਰੂ ਕੀਤਾ ਸੀ, ਉਸੇ ਤਰ੍ਹਾਂ ਇਸ ਪੁੰਨ ਦੇ ਕੰਮ ਨੂੰ ਤੁਹਾਡੇ ਵਿੱਚ ਸਿਰੇ ਵੀ ਚਾੜ੍ਹੇ। 7ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਵਿਸ਼ਵਾਸ, ਬਚਨ, ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪਿਆਰ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਉਸੇ ਤਰ੍ਹਾਂ ਤੁਸੀਂ ਪੁੰਨ ਦੇ ਕੰਮ ਵਿੱਚ ਵੀ ਵੱਧਦੇ ਜਾਓ। 8ਮੈਂ ਹੁਕਮ ਦੀ ਰੀਤ ਅਨੁਸਾਰ ਨਹੀਂ ਪਰ ਹੋਰਨਾਂ ਦੇ ਜੋਸ਼ ਨਾਲ ਤੁਹਾਡੇ ਪਿਆਰ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ। 9ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।

ਜਵਾਬੀ ਭਜਨ

ਜ਼ਬੂ 146:1–2, 5–9

1ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ! 2ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ। 5ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ! 6ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ। 7ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ। 8ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ। 9ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।

ਇੰਜੀਲ

ਮੱਤੀ 5:43–48

43ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ। 44ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ। 45ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ। 46ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ? 47ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ? 48ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ