Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 15

ਆਰਥੋਡਾਕਸ ਕੈਲੰਡਰ · 2 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 15 ਜੂਨ 2027

ਮੰਗਲਵਾਰ · ਪਾਸਕਾ ਦਾ ਸੱਤਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

St. Nicephorus the Confessor, Patriarch of Constantinople († 828)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 21:26–32

26ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ। 27ਜਦ ਉਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਉਹਨਾਂ ਯਹੂਦੀਆਂ ਨੇ ਜਿਹੜੇ ਏਸ਼ੀਆ ਦੇ ਸਨ, ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ। 28ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ। 29ਇਸ ਲਈ ਜੋ ਉਨ੍ਹਾਂ ਨੇ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਉਹ ਦੇ ਨਾਲ ਦੇਖਿਆ ਸੀ ਅਤੇ ਸ਼ੱਕ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ। 30ਤਦ ਸਾਰੇ ਸ਼ਹਿਰ ਵਿੱਚ ਰੌਲ਼ਾ ਪਿਆ ਅਤੇ ਲੋਕ ਦੌੜ ਕੇ ਇਕੱਠੇ ਹੋਏ, ਉਹ ਪੌਲੁਸ ਨੂੰ ਫੜ੍ਹ ਕੇ ਹੈਕਲੋਂ ਬਾਹਰ ਲੈ ਆਏ ਅਤੇ ਝੱਟ ਦਰਵਾਜ਼ੇ ਬੰਦ ਕੀਤੇ ਗਏ। 31ਜਦੋਂ ਉਹ ਉਸ ਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਫੌਜ ਦੇ ਸਰਦਾਰ ਨੂੰ ਖ਼ਬਰ ਪਹੁੰਚੀ ਕਿ ਸਾਰੇ ਯਰੂਸ਼ਲਮ ਵਿੱਚ ਭਗਦੜ ਮੱਚ ਗਈ ਹੈ। 32ਤਾਂ ਉਹ ਉਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਵੱਲ ਦੌੜ ਪਿਆ ਅਤੇ ਉਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਨੂੰ ਮਾਰਨ ਤੋਂ ਹੱਟ ਗਏ।

ਇੰਜੀਲ

ਯੂਹ 16:2–13

2ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ। 3ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ। 4ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ। ਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ। 5ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ। 6ਤੁਹਾਡੇ ਦਿਲ ਦੁੱਖ ਨਾਲ ਭਰੇ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਆਖੀਆਂ ਹਨ। 7ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ। 8ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ। 9ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ। 10ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ। ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ। 11ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ। 12“ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ। 13ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 2 ਸਿਵਲ ਕੈਲੰਡਰ ਦਾ ਜੂਨ 15 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ