ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 16
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 16 ਜੂਨ 2027
ਬੁੱਧਵਾਰ · ਆਮ ਸਮੇਂ ਦਾ 11ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 11ਵੇਂ ਹਫ਼ਤੇ ਦਾ ਬੁੱਧਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
6ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ। 7ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ। 8ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ। 9ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ। 10ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ। 11ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ।
ਜਵਾਬੀ ਭਜਨ
1ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ। 2ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ। 3ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ। 4ਸਚਿਆਰਾਂ ਲਈ ਅਨ੍ਹੇਰੇ ਵਿੱਚ ਚਾਨਣ ਚੜ੍ਹ ਆਉਂਦਾ ਹੈ, ਉਹਨਾਂ ਲਈ ਜੋ ਦਯਾਲੂ, ਕਿਰਪਾਲੂ ਤੇ ਧਰਮੀ ਹਨ। 9ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਗ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।
ਇੰਜੀਲ
1ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ। 2ਇਸ ਲਈ ਜਦੋਂ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ। 3ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ, 4ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ। 5ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ। 6ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ। 16ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ। 17ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ। 18ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ