Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 16

ਆਰਥੋਡਾਕਸ ਕੈਲੰਡਰ · 3 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 16 ਜੂਨ 2027

ਬੁੱਧਵਾਰ · ਪਾਸਕਾ ਦਾ ਸੱਤਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

Holy Martyrs Lucillian, the Youths Claudius, Hypatius, and Dionysius, and Paula the Virgin († 270-275)

ਵਰਤ ਦਾ ਦਿਨ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 23:1–11

1ਤਦ ਪੌਲੁਸ ਨੇ ਸਭਾ ਵੱਲ ਧਿਆਨ ਲਾ ਕੇ ਕਿਹਾ, ਹੇ ਭਰਾਵੋ, ਮੈਂ ਅੱਜ ਤੱਕ ਪੂਰੀ ਨੇਕ ਨੀਅਤ ਨਾਲ ਪਰਮੇਸ਼ੁਰ ਦੇ ਅੱਗੇ ਚੱਲਦਾ ਰਿਹਾ ਹਾਂ। 2ਤਦ ਹਨਾਨਿਯਾਹ ਨਾਮ ਦੇ ਪ੍ਰਧਾਨ ਜਾਜਕ ਨੇ ਉਨ੍ਹਾਂ ਨੂੰ ਜਿਹੜੇ ਕੋਲ ਖੜੇ ਸਨ ਹੁਕਮ ਦਿੱਤਾ ਕਿ ਇਹ ਦੇ ਮੂੰਹ ਤੇ ਮਾਰੋ। 3ਤਦ ਪੌਲੁਸ ਨੇ ਉਹ ਨੂੰ ਆਖਿਆ, ਹੇ ਸਫ਼ੇਦੀ ਫੇਰੀ ਹੋਈ ਕੰਧੇ, ਪਰਮੇਸ਼ੁਰ ਤੈਨੂੰ ਮਾਰੇਗਾ! ਤੂੰ ਤਾਂ ਬਿਵਸਥਾ ਦੇ ਅਨੁਸਾਰ ਮੇਰਾ ਨਿਆਂ ਕਰਨ ਲਈ ਬੈਠਾ ਹੈਂ ਅਤੇ ਫਿਰ ਬਿਵਸਥਾ ਦੇ ਵਿਰੁੱਧ ਮੈਨੂੰ ਮਾਰਨ ਦਾ ਹੁਕਮ ਦਿੰਦਾ ਹੈਂ? 4ਤਦ ਜਿਹੜੇ ਕੋਲ ਖੜੇ ਸਨ ਉਹ ਬੋਲੇ, ਕੀ ਤੂੰ ਪਰਮੇਸ਼ੁਰ ਦੇ ਪ੍ਰਧਾਨ ਜਾਜਕ ਦੀ ਬੇਇੱਜ਼ਤੀ ਕਰਦਾ ਹੈਂ? 5ਤਦ ਪੌਲੁਸ ਨੇ ਆਖਿਆ, ਹੇ ਭਰਾਵੋ, ਮੈਨੂੰ ਪਤਾ ਨਹੀਂ ਸੀ ਜੋ ਇਹ ਪ੍ਰਧਾਨ ਜਾਜਕ ਹੈ ਕਿਉਂ ਜੋ ਲਿਖਿਆ ਹੈ ਕਿ ਤੂੰ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।। 6ਪਰ ਜਦੋਂ ਪੌਲੁਸ ਨੂੰ ਪਤਾ ਲੱਗਿਆ ਕਿ ਇਨ੍ਹਾਂ ਵਿੱਚ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ। ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਾਰੇ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ। 7ਜਦੋਂ ਉਹ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋਇਆ ਅਤੇ ਭੀੜ ਵਿੱਚ ਫੁੱਟ ਪੈ ਗਈ। 8ਕਿਉਂ ਜੋ ਸਦੂਕੀ ਆਖਦੇ ਹਨ ਕਿ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ, ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ। 9ਤਦ ਵੱਡਾ ਰੌਲ਼ਾ ਪਿਆ ਅਤੇ ਫ਼ਰੀਸੀਆਂ ਦੀ ਵੱਲ ਦੇ ਉਪਦੇਸ਼ਕਾਂ ਵਿੱਚੋਂ ਕਈ ਆਦਮੀ ਉੱਠੇ ਅਤੇ ਇਹ ਕਹਿ ਕੇ ਝਗੜਨ ਲੱਗੇ ਜੋ ਇਸ ਮਨੁੱਖ ਵਿੱਚ ਸਾਨੂੰ ਕੋਈ ਬੁਰਿਆਈ ਨਹੀਂ ਦਿੱਸਦੀ ਪਰ ਜੇ ਕਿਸੇ ਆਤਮਾ ਜਾਂ ਦੂਤ ਨੇ ਉਹ ਦੇ ਨਾਲ ਗੱਲ ਕੀਤੀ ਹੈ, ਤਾਂ ਫੇਰ ਕੀ ਹੋਇਆ? 10ਜਦੋਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਅਧਿਕਾਰੀ ਨੇ ਇਸ ਡਰ ਦੇ ਮਾਰੇ ਕਿ ਕਿਤੇ ਉਹ ਪੌਲੁਸ ਦੇ ਟੋਟੇ ਨਾ ਕਰ ਦੇਣ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਜ਼ਬਰਦਸਤੀ ਕੱਢ ਕੇ ਕਿਲੇ ਅੰਦਰ ਲੈ ਜਾਓ। 11ਉਸੇ ਰਾਤ ਪ੍ਰਭੂ ਨੇ ਉਹ ਦੇ ਕੋਲ ਖੜੇ ਹੋ ਕੇ ਕਿਹਾ, ਹੌਂਸਲਾ ਰੱਖ ਕਿਉਂਕਿ ਜਿਸ ਤਰ੍ਹਾਂ ਤੂੰ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ।

ਇੰਜੀਲ

ਯੂਹ 16:15–23

15ਉਹ ਸਭ ਕੁਝ ਜੋ ਪਿਤਾ ਦਾ ਹੈ, ਮੇਰਾ ਹੈ। ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ। 16“ਥੋੜੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ।” 17ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, ਯਿਸੂ ਦਾ ਇਸ ਤੋਂ ਕੀ ਭਾਵ ਹੈ? ਜੋ ਉਹ ਕਹਿੰਦਾ ਕਿ, “ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਅਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ ਉਹ ਕਹਿੰਦਾ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾਂਦਾ ਹਾਂ?” 18ਤਾਂ ਉਨ੍ਹਾਂ ਨੇ ਪੁੱਛਿਆ, “ਥੋੜੀ ਦੇਰ” ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਕਹਿੰਦਾ ਹੈ ਅਸੀਂ ਨਹੀਂ ਸਮਝੇ। 19ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਰੇ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਗੱਲ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋੜ੍ਹੇ ਦੇਰ ਬਾਅਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੇ ਜਿਹੇ ਚਿਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?” 20ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ। ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ। 21“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ। 22ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ। 23ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 3 ਸਿਵਲ ਕੈਲੰਡਰ ਦਾ ਜੂਨ 16 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ