ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 17
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 17 ਜੂਨ 2027
ਵੀਰਵਾਰ · ਆਮ ਸਮੇਂ ਦਾ 11ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 11ਵੇਂ ਹਫ਼ਤੇ ਦਾ ਵੀਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
1ਮੈਂ ਚਾਹੁੰਦਾ ਹਾਂ ਜੋ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਿਣ ਕਰੋ, ਹਾਂ ਤੁਸੀਂ ਜ਼ਰੂਰ ਸਹਿਣ ਕਰੋ! 2ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ। 3ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ। 4ਜੇ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਸ ਦੀ ਅਸੀਂ ਨਹੀਂ ਕੀਤੀ ਜਾਂ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਹੀਂ ਮਿਲਿਆ ਜਾਂ ਕੋਈ ਹੋਰ ਖੁਸ਼ਖਬਰੀ ਜਿਸ ਨੂੰ ਤੁਸੀਂ ਕਬੂਲ ਨਹੀਂ ਕੀਤਾ ਤਾਂ ਤੁਸੀਂ ਚੰਗੀ ਤਰ੍ਹਾਂ ਉਸ ਨੂੰ ਸਹਿਣ ਕਰ ਲੈਂਦੇ! 5ਕਿਉਂ ਜੋ ਮੈਂ ਉਨ੍ਹਾਂ ਮਹਾਨ ਰਸੂਲਾਂ ਤੋਂ ਆਪਣੇ ਆਪ ਨੂੰ ਕਿਸੇ ਗੱਲ ਵਿੱਚ ਘੱਟ ਨਹੀਂ ਸਮਝਦਾ ਹਾਂ। 6ਪਰ ਭਾਵੇਂ ਮੈਂ ਬੋਲਣ ਵਿੱਚ ਚੰਗਾ ਨਾ ਵੀ ਹੋਵਾਂ ਤਾਂ ਗਿਆਨ ਵਿੱਚ ਤਾਂ ਨਹੀਂ ਸਗੋਂ ਅਸੀਂ ਹਰ ਤਰ੍ਹਾਂ ਤੁਹਾਡੇ ਲਈ ਸਭਨਾਂ ਗੱਲਾਂ ਵਿੱਚ ਇਸ ਨੂੰ ਪ੍ਰਗਟ ਕੀਤਾ। 7ਅਥਵਾ ਮੈਂ ਜੋ ਪਰਮੇਸ਼ੁਰ ਦੀ ਖੁਸ਼ਖਬਰੀ ਤੁਹਾਨੂੰ ਮੁਫ਼ਤ ਸੁਣਾ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਤਾਂ ਜੋ ਤੁਸੀਂ ਉੱਚੇ ਕੀਤੇ ਜਾਓ, ਕੀ ਮੈਂ ਇਸ ਦੇ ਵਿੱਚ ਕੋਈ ਪਾਪ ਕੀਤਾ? 8ਤੁਹਾਡੀ ਸੇਵਾ ਕਰਨ ਲਈ ਮੈਂ ਤਾਂ ਹੋਰਨਾਂ ਕਲੀਸਿਯਾਵਾਂ ਤੋਂ ਮਜ਼ਦੂਰੀ ਲੈ ਕੇ ਉਨ੍ਹਾਂ ਨੂੰ ਲੁੱਟ ਲਿਆ। 9ਅਤੇ ਜਦ ਤੁਹਾਡੇ ਕੋਲ ਹੁੰਦਿਆਂ ਹੋਇਆ ਮੈਨੂੰ ਜ਼ਰੂਰਤ ਪਈ ਤਾਂ ਕਿਸੇ ਉੱਤੇ ਭਾਰ ਨਾ ਪਾਇਆ ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਤੋਂ ਆ ਕੇ ਮੇਰੀ ਜ਼ਰੂਰਤ ਪੂਰੀ ਕੀਤੀ ਅਤੇ ਹਰ ਇੱਕ ਗੱਲ ਵਿੱਚ ਮੈਂ ਤੁਹਾਡੇ ਉੱਤੇ ਭਾਰ ਪਾਉਣ ਰੁਕਿਆ ਰਿਹਾ ਅਤੇ ਰੁਕਿਆ ਹੀ ਰਹਾਂਗਾ। 10ਜੇ ਮਸੀਹ ਦੀ ਸਚਿਆਈ ਮੇਰੇ ਵਿੱਚ ਹੈ ਤਾਂ ਅਖਾਯਾ ਦੇ ਖੇਤਰਾਂ ਵਿੱਚ ਇਹ ਮੇਰਾ ਮਾਣ ਕਦੀ ਨਹੀਂ ਰੁਕੇਗਾ। 11ਕਿਉਂ? ਕੀ ਇਸ ਕਰਕੇ ਜੋ ਮੈਂ ਤੁਹਾਡੇ ਨਾਲ ਪਿਆਰ ਨਹੀਂ ਰੱਖਦਾ? ਪਰਮੇਸ਼ੁਰ ਜਾਣਦਾ ਹੈ!
ਜਵਾਬੀ ਭਜਨ
1ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ। 2ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ। 3ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ। 4ਉਹ ਨੇ ਆਪਣੇ ਅਚਰਜ਼ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ। 7ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫ਼ਰਮਾਨ ਵਫ਼ਾਦਾਰੀ ਦੇ ਹਨ। 8ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿਧਿਆਈ ਨਾਲ ਕੀਤੇ ਗਏ ਹਨ।
ਇੰਜੀਲ
7ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ। 8ਇਸ ਲਈ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ, ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਜ਼ਰੂਰਤਾਂ ਨੂੰ ਜਾਣਦਾ ਹੈ। 9ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, 10ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ ਧਰਤੀ ਉੱਤੇ ਵੀ ਹੋਵੇ। 11ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ, 12ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ, 13ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ। 14ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ। 15ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ