Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 17

ਆਰਥੋਡਾਕਸ ਕੈਲੰਡਰ · 4 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 17 ਜੂਨ 2027

ਵੀਰਵਾਰ · ਪਾਸਕਾ ਦਾ ਸੱਤਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

St. Metrophanes the first Patriarch of Constantinople († c. 326)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 25:13–19

13ਕੁਝ ਦਿਨਾਂ ਬਾਅਦ, ਰਾਜਾ ਅਗ੍ਰਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨੂੰ ਮਿਲਣ ਲਈ ਆਏ। 14ਅਤੇ ਜਦੋਂ ਉਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਕਹਾਣੀ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ। 15ਅਤੇ ਜਦੋਂ ਮੈਂ ਯਰੂਸ਼ਲਮ ਵਿੱਚ ਸੀ ਤਾਂ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਬਾਰੇ ਮੈਨੂੰ ਗੱਲਾਂ ਦੱਸੀਆਂ ਅਤੇ ਬੇਨਤੀ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ। 16ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ। 17ਸੋ ਜਦੋਂ ਉਹ ਇੱਥੇ ਇਕੱਠੇ ਹੋਏ ਤਾਂ ਮੈਂ ਬਿਨ੍ਹਾਂ ਕੁਝ ਦੇਰ ਕੀਤੇ ਅਗਲੇ ਦਿਨ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ। 18ਪਰ ਜਦੋਂ ਉਹ ਦੇ ਉੱਤੇ ਦੋਸ਼ ਲਗਾਉਣ ਵਾਲੇ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਬਾਰੇ ਆਖੀ ਜਿਹੀ ਮੈਂ ਸਮਝਦਾ ਸੀ। 19ਪਰ ਉਹ ਆਪਣੀ ਦੇਵਪੂਜਾ ਬਾਰੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਕਿ ਉਹ ਤਾਂ ਜਿਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ।

ਇੰਜੀਲ

ਯੂਹ 16:23–33

23ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ। 24ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ। 25“ਮੈਂ ਤੁਹਾਨੂੰ ਇਹ ਗੱਲਾਂ ਬੁਝਾਰਤਾਂ ਵਿੱਚ ਕੀਤੀਆਂ ਹਨ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਬੁਝਾਰਤਾਂ ਨਹੀਂ ਆਖਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ। 26ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ। 27ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ। 28ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ।” 29ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ। 30ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁਝ ਪੁੱਛੇ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।” 31ਯਿਸੂ ਨੇ ਪੁੱਛਿਆ, “ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?” 32ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ। 33“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 4 ਸਿਵਲ ਕੈਲੰਡਰ ਦਾ ਜੂਨ 17 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ